ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ 'ਚ ਖੁਸ਼ਕ ਮੌਸਮ ਕਰਕੇ ਤਾਪਮਾਨ 'ਚ 2.5 ਡਿਗਰੀ ਦਾ ਵਾਧਾ ਹੋਇਆ ਹੈ।
abp live

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ 'ਚ ਖੁਸ਼ਕ ਮੌਸਮ ਕਰਕੇ ਤਾਪਮਾਨ 'ਚ 2.5 ਡਿਗਰੀ ਦਾ ਵਾਧਾ ਹੋਇਆ ਹੈ।

ਸੂਬੇ 'ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ।
abp live

ਸੂਬੇ 'ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 3.6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।
abp live

ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 3.6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।

ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ
abp live

ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ

abp live

ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਆਮ ਮੀਂਹ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਇਲਾਵਾ ਸ਼ੁੱਕਰਵਾਰ ਨੂੰ ਵੀ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ।

abp live

ਪਿਛਲੇ 7 ਦਿਨਾਂ 'ਚ ਪੰਜਾਬ 'ਚ 45 ਫੀਸਦੀ ਘੱਟ ਅਤੇ ਚੰਡੀਗੜ੍ਹ 'ਚ 27 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।

abp live

ਪੰਜਾਬ 'ਚ 5 ਤੋਂ 11 ਸਤੰਬਰ ਤੱਕ ਆਮ ਤੌਰ 'ਤੇ 24.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਪੰਜਾਬ 'ਚ ਸਿਰਫ 13.2 ਮਿਲੀਮੀਟਰ ਮੀਂਹ ਹੀ ਪਿਆ ਹੈ।

abp live

ਚੰਡੀਗੜ੍ਹ 'ਚ ਆਮ ਤੌਰ 'ਤੇ 71.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 51.9 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

abp live

ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਇਨ੍ਹਾਂ ਸੱਤ ਦਿਨਾਂ ਵਿੱਚ 75 ਫੀਸਦੀ ਵੱਧ ਬੱਦਲ ਛਾਏ ਹੋਏ ਹਨ।

abp live

ਇਨ੍ਹਾਂ 7 ਦਿਨਾਂ 'ਚ ਦੋ ਜ਼ਿਲ੍ਹੇ ਤਰਨਤਾਰਨ ਅਤੇ ਮੁਕਤਸਰ ਅਜਿਹੇ ਹਨ, ਜਿੱਥੇ ਬਿਲਕੁਲ ਵੀ ਮੀਂਹ ਨਹੀਂ ਪਿਆ। ਜਦੋਂ ਕਿ ਫਾਜ਼ਿਲਕਾ ਅਤੇ ਬਠਿੰਡਾ ਵਿੱਚ 98 ਫੀਸਦੀ, ਅੰਮ੍ਰਿਤਸਰ ਵਿੱਚ 94 ਫੀਸਦੀ, ਕੂਪਰਥਲਾ ਵਿੱਚ 93 ਫੀਸਦੀ ਅਤੇ ਹੁਸ਼ਿਆਰਪੁਰ ਵਿੱਚ 82 ਫੀਸਦੀ ਘੱਟ ਮੀਂਹ ਪਿਆ ਹੈ।