Punjab Government: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ।

Published by: ABP Sanjha

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦੀ ਅਦਾਇਗੀ ਅਤੇ ਅਦਾਲਤੀ ਹੁਕਮਾਂ ਦੇ ਨਿਪਟਾਰੇ ਸਬੰਧੀ ਨਵੇਂ ਅਤੇ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ।

Published by: ABP Sanjha

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਾਰੇ ਪ੍ਰਸ਼ਾਸਕੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਅਦਾਲਤੀ ਹੁਕਮਾਂ ਦੇ ਆਧਾਰ 'ਤੇ ਮਾਮਲਿਆਂ ਦੇ ਨਿਪਟਾਰੇ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

Published by: ABP Sanjha

ਇਹ ਸਾਰੀ ਪ੍ਰਕਿਰਿਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਡਿਵੀਜ਼ਨ ਬੈਂਚ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਸਰਕਾਰ ਨੂੰ ਬਕਾਏ ਦੀ ਅਦਾਇਗੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

Published by: ABP Sanjha

ਹਾਲਾਂਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਸਮੇਂ ਵਿੱਤ ਵਿਭਾਗ ਦੀ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।

Published by: ABP Sanjha

ਵਿੱਤ ਵਿਭਾਗ ਦੀ ਸਹਿਮਤੀ ਜਾਂ ਮਨਜ਼ੂਰੀ ਤੋਂ ਬਿਨਾਂ ਨਾ ਤਾਂ ਕੋਈ ਅਜਿਹਾ ਹੁਕਮ ਲਾਗੂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਵਿੱਤੀ ਭੁਗਤਾਨ ਜਾਂ ਨਿਪਟਾਰਾ ਕੀਤਾ ਜਾ ਸਕੇਗਾ।

Published by: ABP Sanjha

ਜੇਕਰ ਇਸ ਸਬੰਧੀ ਪਹਿਲਾਂ ਤੋਂ ਕੋਈ ਆਮ ਹਦਾਇਤਾਂ ਜਾਰੀ ਨਾ ਹੋਈਆਂ ਹੋਣ, ਤਾਂ ਹਰੇਕ ਮਾਮਲੇ ਵਿੱਚ ਵਿੱਤ ਵਿਭਾਗ ਦੀ ਅਗਾਊਂ ਪ੍ਰਵਾਨਗੀ ਲੈਣੀ ਪਵੇਗੀ।

Published by: ABP Sanjha