Punjab Budget 2025-2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।



ਹਰਪਾਲ ਚੀਮਾ ਨੇ ਕਿਹਾ ਹੈ ਕਿ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਖੇਤਰ ਵਿੱਚ ਬਿਜਲੀ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ। ਵਿੱਤੀ ਸਾਲ 2025-26 ਦੇ ਬਜਟ ਵਿੱਚ ਇਸ ਲਈ ₹9,992 ਕਰੋੜ ਰੱਖੇ ਗਏ ਹਨ।



ਉਨ੍ਹਾਂ ਨੇ ਕਿਹਾ ਕਿ ਪਸ਼ੂ ਸਿਹਤ ਸਹੂਲਤਾਂ ਦੇ ਪਾਇਲਟ ਪ੍ਰੋਜੈਕਟਾਂ ਲਈ ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ। ਇਸ ਲਈ 704 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਗੰਨੇ ਦੀ ਖਰੀਦ ਕੀਮਤ 401 ਰੁਪਏ ਪ੍ਰਤੀ ਕੁਇੰਟਲ ਸੀ।



ਇਹ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਸੀ। 2023-24 ਦੇ ਬਕਾਏ ਅਦਾ ਕਰ ਦਿੱਤੇ ਗਏ ਹਨ। ਇਸ ਨਾਲ ਕਿਸਾਨਾਂ ਨੂੰ ਰਾਹਤ ਮਿਲੀ ਹੈ। ਇਸ ਸਹਾਇਤਾ ਨੂੰ ਜਾਰੀ ਰੱਖਣ ਲਈ 250 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।



ਵਿੱਤ ਮੰਤਰੀ ਨੇ ਕਿਹਾ ਕਿ ਦੁੱਧ ਉਤਪਾਦਕਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜੰਗਲਾਂ ਤੇ ਜੰਗਲੀ ਜਾਨਵਰਾਂ ਦੀ ਸੁਰੱਖਿਆ ਲਈ 3 ਕਰੋੜ ਪੌਦੇ ਲਗਾਏ ਗਏ ਹਨ। 268 ਨਾਨਕ ਗਾਰਡਨ ਸਥਾਪਤ ਕੀਤੇ ਗਏ ਹਨ।



ਈਕੋ ਟੂਰਿਜ਼ਮ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦਾ ਬਜਟ 281 ਕਰੋੜ ਰੁਪਏ ਰੱਖਿਆ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆ ਕਿਹਾ ਕਿ...



ਦੋ ਸਾਲਾਂ ਵਿੱਚ 12,581 ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਸੂਬੇ ਵਿੱਚ ਬਦਲਦੇ ਪਿੰਡ ਬਦਲਦਾ ਪੰਜਾਬ ਲਾਗੂ ਕੀਤਾ ਜਾਏਗਾ। ਇਸ ਵਿੱਚ 5 ਸਕੀਮਾਂ ਹੋਣਗੀਆਂ। ਇਸ ਵਿੱਚ ਪਿੰਡ ਦੇ ਛੱਪੜਾਂ ਦੀ ਸਫਾਈ, ਸੀਵਰੇਜ ਟ੍ਰੀਟਮੈਂਟ ਲਗਾਉਣਾ,



ਖੇਡ ਦੇ ਮੈਦਾਨਾਂ ਦਾ ਨਿਰਮਾਣ ਤੇ ਸਟਰੀਟ ਲਾਈਟਾਂ ਲਗਾਉਣਾ ਸ਼ਾਮਲ ਹੈ। ਇਹ ਕੰਮ ਸਾਲਾਂ ਤੋਂ ਨਹੀਂ ਕੀਤਾ ਗਿਆ। ਇਸ ਲਈ 3,500 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੇਂਡੂ ਸੜਕਾਂ ਨੂੰ ਬਿਹਤਰ ਬਣਾਇਆ ਜਾਵੇਗਾ ਤੇ ਇਸ ਉਪਰ ₹ 2,873 ਕਰੋੜ ਖਰਚ ਕੀਤੇ ਜਾਣਗੇ।



ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸੜਕਾਂ ਵਿਦੇਸ਼ਾਂ ਦੀ ਤਰਜ਼ 'ਤੇ ਬਣਾਈਆਂ ਜਾਣਗੀਆਂ। ਹੁਣ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਫੈਸਲਾ ਲਿਆ ਗਿਆ ਹੈ।



ਇਸ ਲਈ ਸਰਕਾਰ ਨੇ 5.983 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। 166 ਕਸਬਿਆਂ ਵਿੱਚ ਸਫਾਈ, ਪਾਣੀ, ਸੀਵਰੇਜ ਤੇ ਸਟਰੀਟ ਲਾਈਟਾਂ ਪ੍ਰਦਾਨ ਕਰਨ ਲਈ 225 ਕਰੋੜ ਰੁਪਏ ਅਲਾਟ ਕੀਤੇ ਗਏ ਹਨ।