ਦੇਸ਼ ਦੇ ਕਈ ਹਿੱਸਿਆਂ ਵਿਚ ਇਸ ਸਮੇਂ ਗਰਮੀ ਦਾ ਕਹਿਰ ਹੈ। ਅਜਿਹੇ 'ਚ 23 ਅਪ੍ਰੈਲ ਨੂੰ ਠੰਢੀਆਂ ਹਵਾਵਾਂ ਤੇ ਮੀਂਹ ਦੇ ਨਾਲ ਮੌਸਮ ਸੁਹਾਵਨਾ ਹੋ ਗਿਆ ਅਤੇ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ, ਇਕ ਪੱਛਮੀ ਗੜਬੜੀ ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ-ਕਸ਼ਮੀਰ ‘ਤੇ ਮੌਜੂਦ ਹੈ। ਉੱਤਰ-ਪੂਰਬੀ ਬੰਗਲਾਦੇਸ਼ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਤੋਂ ਇਲਾਵਾ ਇੱਕ ਟ੍ਰੂਫ ਰੇਖਾ (trough line) ਬੰਗਲਾਦੇਸ਼ ਤੋਂ ਉੱਤਰ ਪੱਛਮੀ ਬੰਗਾਲ ਦੀ ਖਾੜੀ ਤੱਕ ਫੈਲੀ ਹੋਈ ਹੈ। ਇਸ ਦੌਰਾਨ, ਭਾਰਤ ਦੇ ਮੌਸਮ ਵਿਭਾਗ (IMD) ਨੇ ਉੱਤਰ-ਪੂਰਬੀ ਆਸਾਮ ਉੱਤੇ ਚੱਕਰਵਾਤੀ ਸਰਕੂਲੇਸ਼ਨ ਕਾਰਨ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਸਕਾਈਮੈਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ 23 ਤੋਂ 26 ਅਪ੍ਰੈਲ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। 23 ਅਪਰੈਲ ਨੂੰ ਉੱਤਰੀ ਪੰਜਾਬ, ਉੱਤਰੀ ਹਰਿਆਣਾ ਵਿਚ ਗਰਜ, ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਮੀਂਹ ਪੈ ਸਕਦਾ ਹੈ। ਉੱਤਰ-ਪੂਰਬੀ ਭਾਰਤ ਵਿੱਚ 23 ਤੋਂ 24 ਅਪ੍ਰੈਲ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।