'ਵਾਰਿਸ ਦੇ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ।



ਉਹ ਇਸ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।



ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਹਨ।



ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ।



ਅੰਮ੍ਰਿਤਪਾਲ ਸਿੰਘ ਦੀ ਤਰਫੋਂ ਉਸ ਦੇ ਚਾਚਾ ਅਤੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।



ਅੰਮ੍ਰਿਤਪਾਲ ਸਿੰਘ ਦੀ ਤਰਫ਼ੋਂ ਵਕੀਲ ਹਰਜੋਤ ਸਿੰਘ, ਉਸ ਦੇ ਰਿਸ਼ਤੇਦਾਰ ਸੁਖਚੈਨ ਸਿੰਘ ਸਮੇਤ ਪੰਜ ਮੈਂਬਰ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪੁੱਜੇ।



ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਉਸ ਦੇ ਚਾਚੇ ਨੇ ਭਰੇ ਹਨ। ਕੋਈ ਵੀ ਵਿਅਕਤੀ ਕਿਸੇ ਵੀ ਉਮੀਦਵਾਰ ਦੇ ਕਾਗਜ਼ ਦਾਖਲ ਕਰ ਸਕਦਾ ਹੈ।



ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ



ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ।



ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ।