Punjab State Lohri Bumper 2025 Result: ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ।



ਦੱਸ ਦੇਈਏ ਕਿ ਪੰਜਾਬ ਰਾਜ ਸਰਕਾਰ ਵੱਲੋਂ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।



ਜਾਣਕਾਰੀ ਮੁਤਾਬਕ ਲਾਟਰੀ ਦਾ ਪਹਿਲਾ ਇਨਾਮ 10 ਕਰੋੜ ਰੁਪਏ ਹੈ। ਇਸ ਦੇ ਨਾਲ ਹੀ ₹ 1 ਕਰੋੜ, ₹ 50 ਲੱਖ, ₹ 10 ਲੱਖ ਅਤੇ ₹ 5 ਲੱਖ ਦੇ ਇਨਾਮਾਂ ਦਾ ਵੀ ਐਲਾਨ ਕੀਤਾ ਗਿਆ ਹੈ।



ਲਾਟਰੀ ਦਾ ਪਹਿਲਾ ਇਨਾਮ ਟਿਕਟ ਨੰਬਰ B566370 ਨੇ ਜਿੱਤਿਆ ਹੈ, ਅਤੇ ਇਹ ਟਿਕਟ ਖਰੀਦਣ ਵਾਲੇ ਵਿਅਕਤੀ ਨੂੰ 10 ਕਰੋੜ ਰੁਪਏ ਮਿਲਣਗੇ।



ਇਸ ਦੇ ਨਾਲ ਹੀ, ਲੁਧਿਆਣਾ ਦੇ ਇੱਕ ਵਿਅਕਤੀ ਨੇ 1 ਕਰੋੜ ਰੁਪਏ ਦਾ ਇੱਕ ਹੋਰ ਇਨਾਮ ਜਿੱਤਿਆ ਹੈ।



ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਲਾਟਰੀ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਇੰਨੀ ਵੱਡੀ ਇਨਾਮੀ ਰਕਮ ਰੱਖੀ ਗਈ ਹੈ।



ਇਸ ਕਾਰਨ ਲੋਹੜੀ ਮਕਰ ਸੰਕ੍ਰਾਂਤੀ ਬੰਪਰ-2025 ਨੂੰ ਲੈ ਕੇ ਲੋਕਾਂ ਵਿੱਚ ਬਹੁਤ ਉਤਸ਼ਾਹ ਸੀ। ਫਿਲਹਾਲ ਜਿਨ੍ਹਾਂ ਲੋਕਾਂ ਦੀਆਂ ਲਾਟਰੀ ਨਿਕਲੀ ਹੈ ਉਨ੍ਹਾਂ ਦੇ ਘਰ ਖੁਸ਼ੀ ਦਾ ਮਾਹੌਲ ਹੈ।