Punjab Bandh 21 August: ਪੰਜਾਬ ਵਿੱਚ ਸ਼ੁੱਕਰਵਾਰ 21 ਅਗਸਤ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਚਾਲੇ ਕੀ ਬੰਦ ਅਤੇ ਕੀ ਖੁੱਲ੍ਹੇਗਾ ਸਭ ਦੀਆਂ ਨਜ਼ਰਾਂ ਇਸ ਉੱਪਰ ਟਿੱਕੀਆਂ ਹੋਈਆਂ ਹਨ।

Published by: ABP Sanjha

ਮਿਲੀ ਜਾਣਕਾਰੀ ਦੇ ਅਨੁਸਾਰ, ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਦੀਆਂ ਪ੍ਰਮੁੱਖ ਮੰਗਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਸ਼ਾਮਲ ਹੈ।

Published by: ABP Sanjha

ਇਸ ਤੋਂ ਇਲਾਵਾ, ਮੋਰਚਾ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਵੀ ਮੰਗ ਉਠਾਈ ਹੈ।

Published by: ABP Sanjha

ਚੰਡੀਗੜ੍ਹ ਵਿਚ ਹੋਏ ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਤੋਂ ਬਾਅਦ ਹੁਣ 21 ਅਗਸਤ ਦੇ ਪੰਜਾਬ ਬੰਦ ਦੇ ਐਲਾਨ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਭਰ ਵਿਚ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਸੰਸਥਾਵਾਂ ਬੰਦ ਰਹਿਣਗੀਆਂ। ਰੇਲ ਸੇਵਾਵਾਂ ਨੂੰ ਵੀ ਰੋਕੇ ਜਾਣ ਦੀ ਸੰਭਾਵਨਾ ਹੈ।

Published by: ABP Sanjha

ਹਾਲਾਂਕਿ, ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਸਕੂਲ-ਕਾਲਜ ਤੇ ਹੋਰ ਵਿਦਿਅਕ ਅਦਾਰਿਆਂ ਬਾਰੇ ਅਜੇ ਕੋਈ ਸਪਸ਼ਟ ਜਾਣਕਾਰੀ ਨਹੀਂ ਹੈ। ਮਾਪਿਆਂ ਨੂੰ ਪ੍ਰਸ਼ਾਸਨ ਵੱਲੋਂ ਅਧਿਕਰਿਤ ਨੋਟੀਫਿਕੇਸ਼ਨ ਦੀ ਉਡੀਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

Published by: ABP Sanjha

ਮੋਰਚਾ ਆਗੂਆਂ ਦਾ ਕਹਿਣਾ ਹੈ ਕਿ ਉਹ ਲੋਕਾਂ ਨੂੰ ਬੰਦ ਪ੍ਰਤੀ ਜਾਗਰੂਕ ਕਰਨਗੇ ਅਤੇ ਉਨ੍ਹਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਬੰਦ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨਗੇ।

Published by: ABP Sanjha

ਉਨ੍ਹਾਂ ਨੇ ਇਹ ਵੀ ਕਿਹਾ ਕਿ ਦੁਨੀਆਂ ਦਾ ਕੋਈ ਕਾਨੂੰਨ ਪੈਰੋਲ ਨਹੀਂ ਰੋਕਦਾ ਅਤੇ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਨੂੰ ਵੱਖਰਾ ਰਸਤਾ ਦੇਣਾ ਚਾਹੀਦਾ ਸੀ।

Published by: ABP Sanjha