ਪੰਜਾਬ 'ਚ ਅੱਜ ਵੀ ਹਨੇਰੀ-ਤੂਫਾਨ ਅਤੇ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਬੀਤੇ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪਿਆ, ਜਿਸ ਤੋਂ ਬਾਅਦ ਤਾਪਮਾਨ 'ਚ ਹਲਕਾ ਬਦਲਾਅ ਦੇਖਿਆ ਗਿਆ

ਪਰ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਮੁਤਾਬਕ, ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 38.6°C ਰਿਕਾਰਡ ਕੀਤਾ ਗਿਆ।

ਮੌਸਮ 'ਚ ਇਹ ਬਦਲਾਅ ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਵੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ ਸਾਰਾ ਦਿਨ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹੇ।

IMD ਵਲੋਂ ਜਾਰੀ ਚੇਤਾਵਨੀ ਅਨੁਸਾਰ, ਆਉਣ ਵਾਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਨੇਰੀ, ਬਿਜਲੀ ਚਮਕਣਾ ਅਤੇ 40 ਤੋਂ 60 ਕਿਮੀ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ।

5 ਮਈ ਨੂੰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਤੇ ਤੂਫਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸਦੇ ਨਾਲ ਹੀ 8 ਮਈ ਤੱਕ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫਾਨ ਲਈ ਯੈਲੋ ਅਲਰਟ ਜਾਰੀ ਰਹੇਗਾ।

ਅੰਮ੍ਰਿਤਸਰ, ਜਲੰਧਰ , ਲੁਧਿਆਣਾ , ਪਟਿਆਲਾ, ਮੋਹਾਲੀ ਸਣੇ ਕਈ ਸ਼ਹਿਰਾਂ ਦੇ ਵਿੱਚ ਹਲਕੇ ਬੱਦਲ ਛਾਏ ਰਹਿਣਗੇ ਤੇ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ।