ਪੰਜਾਬ ਸਮੇਤ ਉੱਤਰੀ ਭਾਰਤ ਦੇ ਮੌਸਮ ‘ਚ ਵੱਡਾ ਬਦਲਾਅ ਹੋਣ ਵਾਲਾ ਹੈ। ਦਰਅਸਲ 2 ਪੱਛਮੀ ਗੜਬੜੀਆਂ ਰਾਜਸਥਾਨ ‘ਚ ਦਸਤਕ ਦੇਣ ਵਾਲੀਆਂ ਹਨ, ਜਿਸ ਕਾਰਨ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪਹਿਲੀ ਪੱਛਮੀ ਗੜਬੜੀ 10 ਅਪ੍ਰੈਲ ਤੇ ਦੂਜੀ 13 ਅਪ੍ਰੈਲ ਨੂੰ ਆਉਣ ਵਾਲੀ ਹੈ। ਇਸ ਕਾਰਨ 13- 14 ਤੇ 15 ਅਪ੍ਰੈਲ ਨੂੰ ਪੰਜਾਬ, ਉੱਤਰ ਪ੍ਰਦੇਸ਼ ਤੇ ਹਰਿਆਣਾ ‘ਚ ਮੀਂਹ ਪਵੇਗਾ। ਤੂਫ਼ਾਨ ਦੇ ਨਾਲ ਨਾਲ ਬਿਜਲੀ ਵੀ ਚਮਕੇਗੀ। ਇਸ ਤੋਂ ਇਲਾਵਾ 10 ਤੇ 11 ਅਪ੍ਰੈਲ ਨੂੰ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਮੀਂਹ ਪਵੇਗਾ। ਇਸ ਦੇ ਨਾਲ ਹੀ ਰਾਜਸਥਾਨ ‘ਚ 10 ਤੋਂ 14 ਅਪ੍ਰੈਲ ਦਰਮਿਆਨ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗੱਲ ਕਰੀਏ ਤਾਂ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਉੱਤਰੀ ਅੰਦਰੂਨੀ ਕਰਨਾਟਕ, ਫਾਇਲਸੀਮਾ ਤੇ ਤੇਲੰਗਾਨਾ ‘ਚ ਹੀਟਵੇਵ ਤੋਂ ਲੈ ਕੇ ਗੰਭੀਰ ਲੂ ਦੇ ਹਾਲਾਤ ਦੇਖੇ ਗਏ ਹਨ, ਜਦਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਵਿਦਰਭ, ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਪੱਛਮੀ ਬੰਗਾਲ, ਸਿੱਕਮ, ਝਾਰਖੰਡ ਤੇ ਉੜੀਸਾ ‘ਚ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ ਹੈ।