Punjab Weather Update: ਪੰਜਾਬ ਵਿੱਚ ਗਰਮੀ ਦਾ ਅਸਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



ਦੱਸ ਦੇਈਏ ਕਿ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ।



ਮੌਸਮ ਵਿਭਾਗ ਦੇ ਅਨੁਸਾਰ, ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ।



ਹਾਲਾਂਕਿ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ



ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਤਾਪਮਾਨ ਪ੍ਰਤੀ ਦਿਨ 1 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਇੰਨਾ ਹੀ ਨਹੀਂ, ਆਉਣ ਵਾਲੇ ਹਫ਼ਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 32 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।



ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ, ਅੱਜ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਫਿਰੋਜ਼ਪੁਰ, ਮੋਗਾ, ਬਠਿੰਡਾ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਸਾਹਿਬ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।



ਜਦੋਂ ਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਧੁੱਪ ਤੋਂ ਇਲਾਵਾ ਬੱਦਲਵਾਈ ਵਾਲੇ ਮੌਸਮ ਲਈ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਵਿੱਚ ਅੱਜ ਸ਼ਹਿਰ ਵਿੱਚ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ।