ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਅਤੇ ਮੀਂਹ ਦੀ ਕਮੀਂ ਕਰਕੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।



ਸੋਮਵਾਰ ਨੂੰ ਪੰਜਾਬ ਦੇ ਪਠਾਨਕੋਟ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ।



ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।



ਜਿਸ ਤੋਂ ਬਾਅਦ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।



ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ।



ਦਿਨ ਦਾ ਵੱਧ ਤੋਂ ਵੱਧ ਤਾਪਮਾਨ ਹੋਰ ਵਧਣ ਦਾ ਅਨੁਮਾਨ ਹੈ। ਨਤੀਜੇ ਵਜੋਂ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ ਪਰੇਸ਼ਾਨ ਹੋਣਾ ਪਵੇਗਾ।



ਪਰ ਬੁੱਧਵਾਰ ਅਤੇ ਵੀਰਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ।



ਮੌਸਮ ਵਿਭਾਗ ਨੇ ਪੰਜਾਬ ਵਿੱਚ ਦੋਵਾਂ ਦਿਨਾਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।



ਮੌਸਮ ਵਿਭਾਗ ਮੁਤਾਬਕ ਇਸ ਸਾਲ 101 ਫੀਸਦੀ ਮੀਂਹ ਪੈਣ ਦੀ ਉਮੀਦ ਸੀ।



ਪਰ ਇਸ ਦੇ ਉਲਟ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਜਾ ਰਿਹਾ ਹੈ।