ਪੰਜਾਬ 'ਚ ਮੌਸਮ 'ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹਿਮਾਚਲ 'ਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਠੰਡ ਵੱਧ ਗਈ ਹੈ। ਇਸ ਕਾਰਨ ਪੰਜਾਬ 'ਚ ਕਈ ਥਾਵਾਂ 'ਤੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੀ। ਹਾਲਾਂਕਿ ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਪਾਰਾ 2 ਡਿਗਰੀ ਤੱਕ ਹੇਠਾਂ ਡਿੱਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ 4-5 ਦਿਨਾਂ ਦੌਰਾਨ ਮੌਸਮ ਖ਼ੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ। 25 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ ਪਰ ਇਸ ਦਾ ਮੈਦਾਨੀ ਇਲਾਕਿਆਂ 'ਚ ਜ਼ਿਆਦਾ ਅਸਰ ਨਹੀਂ ਦਿਖੇਗਾ। ਪੰਜਾਬ 'ਚ ਆਉਣ ਵਾਲੇ 3 ਦਿਨ ਆਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ 27 ਫਰਵਰੀ ਨੂੰ ਹਿਮਾਚਲ 'ਚ ਵੈਸਟਰਨ ਡਿਸਟਰਬੈਂਸ ਸਰਗਰਮ ਰਹੇਗਾ। ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ 'ਚ ਵੱਧ ਤੋਂ ਵੱਧ ਤਾਪਮਾਨ 22.0 ਅਤੇ ਘੱਟੋ-ਘੱਟ ਤਾਪਮਾਨ 6.8 ਦਰਜ ਕੀਤਾ ਗਿਆ। ਇਸੇ ਤਰ੍ਹਾਂ ਗੁਰਦਾਸਪੁਰ 'ਚ ਵੱਧ ਤੋਂ ਵੱਧ ਤਾਪਮਾਨ 24.5 ਅਤੇ ਘੱਟੋ-ਘੱਟ ਤਾਪਮਾਨ 7.5, ਪਠਾਨਕੋਟ 'ਚ ਵੱਧ ਤੋਂ ਵੱਧ ਤਾਪਮਾਨ 23.6 ਅਤੇ ਘੱਟੋ-ਘੱਟ ਤਾਪਮਾਨ 9.1, ਰੋਪੜ 'ਚ ਵੱਧ ਤੋੰ ਵੱਧ ਤਾਪਮਾਨ 22.2 ਅਤੇ ਘੱਟੋ-ਘੱਟ ਤਾਪਮਾਨ 10.0, ਜਦੋਂ ਕਿ ਫਿਰੋਜ਼ਪੁਰ 'ਚ ਵੱਧ ਤੋਂ ਵੱਧ ਤਾਪਮਾਨ 23.5 ਅਤੇ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।