ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।



ਵਿਭਾਗ ਮੁਤਾਬਕ ਐਤਵਾਰ ਰਾਤ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ।



ਇਸ ਕਾਰਨ ਪੰਜਾਬ ਵਿੱਚ ਦੋ ਦਿਨਾਂ ਤੱਕ ਤੇਜ਼ ਹਵਾਵਾਂ ਦੇ ਵਿਚਕਾਰ ਬਾਰਿਸ਼ ਹੋਵੇਗੀ।



ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣਗੇ।



ਨਾਲ ਹੀ ਨਮੀ ਵਾਲੀ ਗਰਮੀ ਜਾਰੀ ਰਹੇਗੀ। ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ ਪਿਛਲੇ ਹਫ਼ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ, ਜੋ ਸਹੀ ਸਾਬਤ ਨਹੀਂ ਹੋਈ ਸੀ।



ਹੁਣ ਦੇਖਣਾ ਇਹ ਹੈ ਕਿ ਮਾਨਸੂਨ ਜੁਲਾਈ ਦੇ ਆਖ਼ਰੀ ਹਫ਼ਤੇ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਜ਼ੋਰਦਾਰ ਮੀਂਹ ਪਾਉਂਦਾ ਹੈ ਜਾਂ ਨਹੀਂ।



ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਅਦ ਦੁਪਹਿਰ ਬਾਰਿਸ਼ ਹੋਈ।



ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਬਠਿੰਡਾ ਦਾ ਸਭ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ



ਜਦੋਂ ਕਿ ਅੰਮ੍ਰਿਤਸਰ ਵਿੱਚ 38.6 ਡਿਗਰੀ, ਸੰਗਰੂਰ ਵਿੱਚ 39.7 ਡਿਗਰੀ, ਚੰਡੀਗੜ੍ਹ ਵਿੱਚ 36 ਡਿਗਰੀ, ਲੁਧਿਆਣਾ ਵਿੱਚ 36.2 ਡਿਗਰੀ, ਪਠਾਨਕੋਟ ਵਿੱਚ 37.7 ਡਿਗਰੀ



ਪਠਾਨਕੋਟ ਵਿੱਚ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ 37.6 ਅਤੇ ਜਲੰਧਰ ਵਿਚ 37.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।