ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਹ ਮਾਨਸੂਨ 5 ਸਤੰਬਰ ਤੱਕ ਐਕਟਿਵ ਰਹਿਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

Published by: ਏਬੀਪੀ ਸਾਂਝਾ

ਬੀਤੇ ਦਿਨੀਂ ਪੰਜਾਬ ਦੇ ਮੋਹਾਲੀ ਅਤੇ ਪਠਾਨਕੋਟ 'ਚ ਮੀਂਹ ਪਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਕਰਕੇ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ।

Published by: ਏਬੀਪੀ ਸਾਂਝਾ

ਪੰਜਾਬ ਦੇ ਬਠਿੰਡਾ ਵਿੱਚ ਸੋਮਵਾਰ ਸ਼ਾਮ ਨੂੰ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ

Published by: ਏਬੀਪੀ ਸਾਂਝਾ

ਅਤੇ ਐਸਏਐਸ ਨਗਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਇਸ ਮਾਨਸੂਨ ਦੌਰਾਨ ਪੰਜਾਬ ਵਿੱਚ ਕਰੀਬ 20 ਫੀਸਦੀ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਪੰਜਾਬ ਦੇ ਲੋਕਾਂ ਨੂੰ ਇਸ ਮਹੀਨੇ ਦੇ ਅੱਧ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

15 ਸਤੰਬਰ ਤੋਂ ਬਾਅਦ ਮੀਂਹ ਵਿੱਚ ਕਮੀ ਆਵੇਗੀ ਅਤੇ ਨਮੀ ਵੀ ਘੱਟ ਜਾਵੇਗੀ।

Published by: ਏਬੀਪੀ ਸਾਂਝਾ