ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦਾ ਸੰਭਾਵਨਾ ਹੈ



ਉੱਥੇ ਹੀ ਅੱਜ ਮਾਨਸੂਨ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਦਸਤਕ ਦੇਵੇਗਾ।



ਨੂਹ, ਪਲਵਲ, ਫਰੀਦਾਬਾਦ, ਗੁਰੂਗ੍ਰਾਮ, ਰੇਵਾੜੀ, ਝੱਜਰ, ਰੋਹਤਕ, ਸੋਨੀਪਤ, ਪਾਣੀਪਤ ਵਿੱਚ ਮੀਂਹ ਪਵੇਗਾ।



ਪੰਜਾਬ ਅਤੇ ਹਰਿਆਣਾ 'ਚ ਪਿਛਲੇ 2 ਦਿਨਾਂ ਤੋਂ ਹੋ ਰਹੀ ਬਾਰਿਸ਼ ਕਰਕੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ।



ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ



ਹਿਮਾਚਲ ਦੇ ਸਾਰੇ ਕੇਂਦਰੀ ਅਤੇ ਹੇਠਲੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਉੱਚੀਆਂ ਥਾਵਾਂ 'ਤੇ ਮੀਂਹ ਪਵੇਗਾ।



ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ 29 ਜੂਨ ਨੂੰ ਹਿਮਾਚਲ 'ਚ ਪਹੁੰਚਣ ਦੀ ਉਮੀਦ ਸੀ ਪਰ ਇਹ ਦੋ ਦਿਨ ਪਹਿਲਾਂ ਪਹੁੰਚ ਗਿਆ।



ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ



ਇਸ ਦੇ ਨਾਲ ਹੀ ਕਈ ਥਾਵਾਂ 'ਤੇ ਮੀਂਹ ਪਿਆ ਜਿਸ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਹੈ