ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ, ਠੰਢ ਹੌਲੀ-ਹੌਲੀ ਪੈਣੀ ਸ਼ੁਰੂ ਹੋ ਗਈ ਹੈ

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਇੱਕ ਮਹੱਤਵਪੂਰਨ ਭਵਿੱਖਬਾਣੀ ਕੀਤੀ ਹੈ

ਮੌਸਮ ਵਿਭਾਗ ਅਨੁਸਾਰ, ਪੰਜਾਬ ਵਿੱਚ ਮੌਸਮ ਅੱਜ ਤੋਂ 2 ਨਵੰਬਰ ਤੱਕ ਪੂਰੀ ਤਰ੍ਹਾਂ ਸਾਫ਼ ਅਤੇ ਖੁਸ਼ਕ ਰਹੇਗਾ

Published by: ਏਬੀਪੀ ਸਾਂਝਾ

ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਮੌਸਮ ਵਿਭਾਗ ਨੇ ਅੱਜ ਤੋਂ 2 ਨਵੰਬਰ ਤੱਕ ਦੀ ਜਾਣਕਾਰੀ ਸਾਂਝੀ ਕੀਤੀ ਹੈ,

Published by: ਏਬੀਪੀ ਸਾਂਝਾ

ਜਿਸ ਵਿੱਚ ਪੂਰੇ ਹਫ਼ਤੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ, 2 ਨਵੰਬਰ ਤੋਂ ਬਾਅਦ ਮੌਸਮ ਵਿੱਚ ਬਦਲਾਅ ਆਵੇਗਾ ਅਤੇ ਠੰਢ ਹੋਰ ਵਧੇਗੀ

Published by: ਏਬੀਪੀ ਸਾਂਝਾ

ਵਿਭਾਗ ਅਨੁਸਾਰ ਇਸ ਹਫ਼ਤੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ

Published by: ਏਬੀਪੀ ਸਾਂਝਾ

ਹਾਲਾਂਕਿ, ਇਸ ਤੋਂ ਬਾਅਦ ਠੰਢ ਵਧਣ ਦੀ ਸੰਭਾਵਨਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ, ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਆ ਸਕਦਾ ਹੈ

Published by: ਏਬੀਪੀ ਸਾਂਝਾ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਜਲੰਧਰ ਵਿੱਚ ਸਭ ਤੋਂ ਖਰਾਬ ਹਵਾ ਗੁਣਵੱਤਾ ਸੂਚਕ ਅੰਕ 209 ਦਰਜ ਕੀਤਾ ਗਿਆ

Published by: ਏਬੀਪੀ ਸਾਂਝਾ

ਖੰਨਾ ਦਾ ਹਵਾ ਗੁਣਵੱਤਾ ਸੂਚਕ ਅੰਕ 190, ਲੁਧਿਆਣਾ ਦਾ 125 ਅਤੇ ਮੰਡੀ ਗੋਬਿੰਦਗੜ੍ਹ ਦਾ 186 ਹੈ।

Published by: ਏਬੀਪੀ ਸਾਂਝਾ