ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਆਰੇਂਜ ਅਲਰਟ ਜਾਰੀ ਕੀਤਾ ਹੈ।



ਇੱਥੇ ਭਾਰੀ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।



ਜਦਕਿ ਆਸਪਾਸ ਦੇ ਇਲਾਕਿਆਂ 'ਚ ਵੀ ਮੀਂਹ ਪੈ ਸਕਦਾ ਹੈ। ਲਗਾਤਾਰ ਅਲਰਟ ਦੇ ਬਾਵਜੂਦ ਇਸ ਸੀਜ਼ਨ 'ਚ ਮਾਨਸੂਨ ਕਮਜ਼ੋਰ ਰਿਹਾ ਹੈ।



ਸੂਬੇ 'ਚ ਜੂਨ ਤੋਂ ਹੁਣ ਤੱਕ 43 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।



(IMD) ਨੇ ਅੱਜ ਮੰਗਲਵਾਰ ਨੂੰ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਹੈ।



ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਮੋਹਾਲੀ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਮੰਗਲਵਾਰ ਨੂੰ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ।



ਪੰਜਾਬ ਵਿੱਚ ਬੁੱਧਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪਰ ਇਹ ਅਲਰਟ ਸਿਰਫ਼ ਇਨ੍ਹਾਂ ਜ਼ਿਲ੍ਹਿਆਂ 'ਚ ਹੀ ਰਹਿਣ ਵਾਲਾ ਹੈ, ਜਦਕਿ ਬਾਕੀ ਪੰਜਾਬ 'ਚ ਸਿਰਫ਼ ਪਾਕੇਟ ਰੇਨ ਹੀ ਹੋਵੇਗੀ।



ਜਿੱਥੇ ਪਿਛਲੇ ਸਾਲ ਪੰਜਾਬ ਵਿੱਚ ਲੋਕ ਹੜ੍ਹ ਕਰਕੇ ਪਰੇਸ਼ਾਨ ਸਨ ਤਾਂ ਉੱਥੇ ਹੀ ਇਸ ਸਾਲ ਸੁਸਤ ਮਾਨਸੂਨ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ।



ਪੰਜਾਬ ਦੇ ਸਿਰਫ਼ ਚਾਰ ਜ਼ਿਲ੍ਹੇ ਪਠਾਨਕੋਟ, ਤਰਨਤਾਰਨ, ਸੰਗਰੂਰ ਅਤੇ ਮਾਨਸਾ ਅਜਿਹੇ ਹਨ, ਜਿੱਥੇ ਆਮ ਮੀਂਹ ਪਿਆ ਹੈ।