ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ 'ਤੇ ਦੋ ਦਿਨਾਂ ਤੋਂ ਰੁਕੇ ਹੋਏ ਮਾਨਸੂਨ ਨੇ ਰਫਤਾਰ ਫੜ ਲਈ ਹੈ।



ਅੱਗੇ ਵੱਧ ਰਿਹਾ ਮਾਨਸੂਨ ਮਾਝਾ ਅਤੇ ਦੁਆਬਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ।



ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।



ਮੌਸਮ ਵਿਭਾਗ ਮੁਤਾਬਕ ਅੱਜ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਨੇੜੇ-ਤੇੜੇ ਰਹੇਗਾ, ਪਰ ਹੁਮਸ ਕਰਕੇ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।



ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ



ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।



ਅਜਿਹੇ 'ਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।



ਮਾਨਸੂਨ ਦੀ ਉੱਤਰੀ ਸੀਮਾ ਹੁਣ ਜੈਸਲਮੇਰ, ਚੁਰੂ, ਹਿਸਾਰ, ਕਰਨਾਲ, ਜਲੰਧਰ ਅਤੇ ਤਰਨਤਾਰਨ ਤੱਕ ਦੇ ਖੇਤਰ ਨੂੰ ਕਵਰ ਕਰ ਚੁੱਕੀ ਹੈ।