ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ 'ਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੀਤੀ ਸੋਮਵਾਰ ਰਾਤ ਤੋਂ ਹੀ ਦਿੱਲੀ, ਨੋਇਡਾ, ਗਾਜ਼ੀਆਬਾਦ, ਮੇਰਠ, ਬਾਗਪਤ, ਪੂਰਬੀ ਉੱਤਰ ਪ੍ਰਦੇਸ਼ ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ, ਪੰਜਾਬ, ਹਰਿਆਣਾ ਵਿੱਚ ਮੀਂਹ ਪੈ ਰਿਹਾ ਹੈ। ਆਈਐਮਡੀ ਨੇ ਆਪਣੇ ਬੁਲੇਟਿਨ ਵਿੱਚ ਪੰਜਾਬ ਬਾਰੇ ਅਲਰਟ ਜਾਰੀ ਕੀਤਾ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਚੰਡੀਗੜ੍ਹ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਹਰਿਆਣਾ ਵਿੱਚ 19 ਅਗਸਤ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਦੇ ਕਰੀਬ 10 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਪੰਚਕੂਲਾ, ਅੰਬਾਲਾ, ਯਮੁਨਾਨਗਰ, ਗੁਰੂਗ੍ਰਾਮ ਅਤੇ ਫਰੀਦਾਬਾਦ 'ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।