ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਐਕਟਿਵ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ।

ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ।

ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹਾਲਾਂਕਿ ਮੌਸਮ ਵਿਭਾਗ ਨੇ 28 ਸ਼ਹਿਰਾਂ ਵਿੱਚ ਸਵੇਰੇ 8.15 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਸ਼ਹਿਰਾਂ ਵਿੱਚ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਾਤਣਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ

ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਪਾਇਲ ਵਿੱਚ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਦੀ ਰਫ਼ਤਾਰ) ਦੇ ਨਾਲ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਮੂਨਕ, ਮੁਹਾਲੀ, ਤਲਵੰਡੀ ਸਾਬੋ, ਬੱਸੀ ਪਠਾਣਾ, ਖੰਨਾ, ਖਰੜ

ਚੰਡੀਗੜ੍ਹ, ਚਮਕੌਰ ਸਾਹਿਬ, ਸਮਰਾਲਾ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ।

ਉੱਥੇ ਹੀ ਅੱਜ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ