ਪੰਜਾਬ-ਚੰਡੀਗੜ੍ਹ 'ਚ ਅੱਜ (ਸ਼ੁੱਕਰਵਾਰ) ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਵੀਰਵਾਰ ਨੂੰ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਨਹੀਂ ਪਿਆ। ਰੂਪਨਗਰ ਵਿੱਚ 8.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 3.5 ਮਿਲੀਮੀਟਰ, ਲੁਧਿਆਣਾ ਦੇ ਸਮਰਾਲਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਹੋਣ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਮੁਤਾਬਕ ਜੇਕਰ ਅੱਜ ਮੀਂਹ ਨਹੀਂ ਪਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਘੱਟ ਬਾਰਿਸ਼ ਨੇ ਜਲ ਭੰਡਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੇ ਤਿੰਨ ਅਤੇ ਪੰਜਾਬ ਦੇ ਇੱਕ ਜਲ ਭੰਡਾਰ ਦਾ ਪਾਣੀ ਪੱਧਰ ਚਿੰਤਾਜਨਕ ਪੱਧਰ 'ਤੇ ਹੈ। ਹਿਮਾਚਲ ਪ੍ਰਦੇਸ਼ ਦੇ ਤਿੰਨ ਜਲ ਭੰਡਾਰਾਂ ਵਿਚ ਪਾਣੀ ਦਾ ਪੱਧਰ ਆਮ ਨਾਲੋਂ 21 ਫੀਸਦੀ ਘੱਟ ਹੈ