ਪੰਜਾਬ 'ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਮਾਮੂਲੀ ਵਾਧਾ ਦੇਖਿਆ ਗਿਆ ਸੀ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ ਵਿੱਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ ਵੱਧ ਰਿਹਾ ਹੈ। ਉੱਥੇ ਹੀ ਵੀਰਵਾਰ ਨੂੰ ਪੰਜਾਬ ਦੇ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਭਲਕੇ ਸ਼ਨੀਵਾਰ ਨੂੰ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ 'ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। 1 ਜੂਨ ਤੋਂ ਸ਼ੁਰੂ ਹੋਈ ਬਰਸਾਤ ਦੇ ਸੀਜ਼ਨ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦਾ ਸਭ ਤੋਂ ਬੁਰਾ ਹਾਲ ਹੈ। ਚੰਡੀਗੜ੍ਹ ਵਿੱਚ ਆਮ ਨਾਲੋਂ 53 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ 'ਤੇ ਇੱਥੇ 506.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ਼ 239.4 ਮਿਲੀਮੀਟਰ ਹੀ ਬਾਰਿਸ਼ ਹੋਈ ਹੈ। ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 42 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ 'ਤੇ ਇੱਥੇ 266.9 ਫ਼ੀਸਦੀ ਮੀਂਹ ਪੈਂਦਾ ਹੈ ਪਰ ਇਸ ਸਾਲ ਇੱਥੇ ਸਿਰਫ਼ 154.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।