ਪੰਜਾਬ ਵਿੱਚ ਮਾਨਸੂਨ ਐਕਟਿਵ ਹੋਣ ਤੋਂ ਬਾਅਦ ਮੀਂਹ ਪੈਣ ਕਰਕੇ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।



ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ।



ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।



ਅੱਜ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ,



ਜਲੰਧਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



ਜਦਕਿ ਬਾਕੀ ਸੂਬਿਆਂ 'ਚ ਬਾਰਿਸ਼ ਦਾ ਅਲਰਟ ਹੈ, ਪਰ ਹਾਲਾਤ ਆਮ ਵਾਂਗ ਰਹਿਣਗੇ।



ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ।



ਜਦਕਿ ਅੰਮ੍ਰਿਤਸਰ-ਗੁਰਦਾਸਪੁਰ ਤੋਂ ਇਲਾਵਾ ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਖਰੜ, ਅਬੋਹਰ



ਅਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।