ਪੰਜਾਬ 'ਚ ਮਾਨਸੂਨ ਦੋ ਦਿਨ ਐਕਟਿਵ ਰਹਿਣ ਤੋਂ ਬਾਅਦ ਤਾਪਮਾਨ 'ਚ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ।



ਸ਼ੁੱਕਰਵਾਰ ਦੀ ਤੁਲਨਾ 'ਚ ਸ਼ਨੀਵਾਰ ਸ਼ਾਮ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ 'ਚ ਔਸਤਨ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।



ਸੂਬੇ ਵਿੱਚ ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।



ਇਸ ਦੇ ਨਾਲ ਹੀ ਅੱਜ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਸ਼ਨੀਵਾਰ ਦੀ ਤਰ੍ਹਾਂ ਐਤਵਾਰ ਨੂੰ ਵੀ ਮੌਸਮ ਵਿਗਿਆਨ ਕੇਂਦਰ ਨੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।



ਪਰ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।



ਅੱਜ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਚੰਡੀਗੜ੍ਹ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿੱਚ 0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।



ਹਾਲਾਂਕਿ ਮੌਸਮ ਵਿਭਾਗ ਮੁਤਾਬਕ ਮਾਨਸੂਨ 16 ਜੁਲਾਈ ਤੋਂ ਮੁੜ ਐਕਟਿਵ ਹੋ ਜਾਵੇਗਾ।



ਇਸ ਤੋਂ ਬਾਅਦ 16 ਅਤੇ 17 ਨੂੰ ਚੰਗੀ ਬਾਰਿਸ਼ ਹੋਵੇਗੀ।