ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਦਿਨਾਂ ਬਾਅਦ ਮਾਨਸੂਨ ਮੁੜ ਐਕਟਿਵ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ।

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Published by: ਏਬੀਪੀ ਸਾਂਝਾ

ਹਾਲਾਂਕਿ ਸੂਬੇ 'ਚ ਇਹ ਆਮ ਦੇ ਕਰੀਬ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਨੇ ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਮੀਂਹ ਪੈਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 14 ਸਤੰਬਰ ਤੱਕ ਮੀਂਹ ਦਾ ਅਲਰਟ ਨਹੀਂ ਹੈ। ਹਾਲਾਂਕਿ ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Published by: ਏਬੀਪੀ ਸਾਂਝਾ

ਜਦੋਂ ਕਿ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 1.3 ਮਿਲੀਮੀਟਰ, ਲੁਧਿਆਣਾ ਵਿੱਚ 0.4 ਮਿਲੀਮੀਟਰ, ਪਠਾਨਕੋਟ ਵਿੱਚ 8.0, ਫਤਿਹਗੜ੍ਹ ਸਾਹਿਬ ਵਿੱਚ 10.0 ਮਿਲੀਮੀਟਰ

Published by: ਏਬੀਪੀ ਸਾਂਝਾ

ਮੋਗਾ ਵਿੱਚ 1.0 ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਰਾਜ ਵਿੱਚ 1 ਸਤੰਬਰ ਤੋਂ 10 ਸਤੰਬਰ ਤੱਕ 29.1 ਮਿਲੀਮੀਟਰ ਬਾਰਿਸ਼ ਹੋਈ।

Published by: ਏਬੀਪੀ ਸਾਂਝਾ

ਜੋ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 25% ਘੱਟ ਹੈ।

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਇਹ ਮਲੇਰੀਆ ਲਈ ਆਦਰਸ਼ ਸੀਜ਼ਨ ਹੈ।

Published by: ਏਬੀਪੀ ਸਾਂਝਾ

ਅਜਿਹੇ 'ਚ ਚੌਕਸ ਰਹਿਣ ਦੀ ਲੋੜ ਹੈ।

Published by: ਏਬੀਪੀ ਸਾਂਝਾ