ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਸੂਬੇ ਵਿੱਚ ਕੱਲ੍ਹ 27 ਜੂਨ ਤੋਂ ਬਾਰਸ਼ ਦਾ ਦੌਰ ਸ਼ੁਰੂ ਹੋ ਰਿਹਾ ਹੈ।



ਮੌਸਮ ਵਿਭਾਗ 27 ਜੂਨ ਨੂੰ ਕਿਤੇ-ਕਿਤੇ ਛਿੱਟੇ ਪੈਣਗੇ। ਇਸ ਮਗਰੋਂ 28-29 ਜੂਨ ਨੂੰ ਹਲਕੀ ਬਾਰਸ਼ ਹੋਏਗੀ ਤੇ 30 ਜੂਨ ਤੇ 1 ਜੁਲਾਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।



ਇਸੇ ਤਰ੍ਹਾਂ ਹਰਿਆਣਾ 'ਚ ਅੱਜ 27 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋਏਗੀ।



ਇਸ ਮਗਰੋਂ 28-29 ਜੂਨ ਨੂੰ ਸੂਬੇ ਦੀਆਂ ਕਈ ਥਾਵਾਂ 'ਤੇ ਦਰਮਿਆਨੀ ਬਾਰਸ਼ ਤੇ 30 ਜੂਨ ਤੇ 1 ਜੁਲਾਈ ਨੂੰ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।



ਚੰਡੀਗੜ੍ਹ ਵਿੱਚ 27 ਤੋਂ 29 ਜੂਨ ਤੱਕ ਤੇਜ਼ ਹਵਾਵਾਂ ਤੇ ਗਰਜ ਨਾਲ ਮੀਂਹ ਪੈ ਸਕਦਾ ਹੈ।



ਹਰਿਆਣਾ ਵਿੱਚ ਮੌਸਮ ਵਿਭਾਗ ਨੇ ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਭਿਵਾਨੀ, ਰੇਵਾੜੀ, ਝੱਜਰ, ਰੋਹਤਕ, ਹਿਸਾਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ



ਅੱਜ ਸਵੇਰੇ ਜੀਂਦ, ਸਫੀਦੋਂ, ਬਰਵਾਲਾ, ਹਾਂਸੀ, ਨਾਰਨੌਂਦ, ਭਿਵਾਨੀ, ਬਵਾਨੀਖੇੜਾ, ਰਾਜੌਂਦ, ਮਹਿਮ, ਲਖਨਮਾਜਰਾ, ਕਲਾਨੌਰ, ਕੋਸਲੀ, ਚਰਖੀ ਦਾਦਰੀ ਤੇ ਝੱਜਰ ਦੇ ਕੁਝ ਸਥਾਨਾਂ 'ਤੇ ਮੀਂਹ ਪਿਆ।



ਉਧਰ, ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਲਗਾਤਾਰ ਦੂਜੇ ਦਿਨ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।



ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਤੇ ਸੰਗਰੂਰ ਸ਼ਾਮਲ ਹਨ।



ਮੌਸਮ ਵਿਭਾਗ ਮੁਤਾਬਕ ਮੀਂਹ ਤੇ ਤੇਜ਼ ਹਵਾਵਾਂ ਕਾਰਨ ਹਰਿਆਣਾ ਦੇ ਔਸਤ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦੋਂਕਿ ਪੰਜਾਬ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਦੀ ਗਿਰਾਵਟ ਆਈ ਹੈ।



Thanks for Reading. UP NEXT

ਪੰਜਾਬ ਦਾ ਮੌਸਮ ਹੋਇਆ ਸੁਹਾਵਣਾ, ਕਈ ਸ਼ਹਿਰਾਂ 'ਚ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ

View next story