ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਰ ਇਹ ਬਾਰਿਸ਼ ਚੰਡੀਗੜ੍ਹ ਅਤੇ ਆਸਪਾਸ ਦੇ ਕੁਝ ਇਲਾਕਿਆਂ ਵਿੱਚ ਹੋਵੇਗੀ। ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਗਰਜ ਦੇ ਨਾਲ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ, ਹਾਲ ਹੀ ਵਿੱਚ ਮੀਂਹ ਕਾਰਨ ਪੰਜਾਬ ਵਿੱਚ ਕਈ ਥਾਵਾਂ ’ਤੇ ਹੜ੍ਹ ਆ ਗਏ ਹਨ। ਇਸ ਦੌਰਾਨ ਅੱਜ ਸਵੇਰੇ ਪੰਜਾਬ ਵਿੱਚ ਮੌਸਮ ਠੰਡਾ ਹੀ ਹੈ ਅਤੇ ਗਰਮੀ ਤੋਂ ਰਾਹਤ ਹੈ। ਮੌਸਮ ਕੇਂਦਰ ਨੇ ਅਗਲੇ 3 ਦਿਨਾਂ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਬੀਤੇ ਦਿਨੀ ਵੀਰਵਾਰ ਨੂੰ ਬੱਦਲ ਗੱਜਣ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਸੀ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੱਕ ਪਹੁੰਚ ਸਕਦਾ ਸੀ। ਸ਼ੁੱਕਰਵਾਰ ਨੂੰ ਵੀ ਗਰਜ ਨਾਲ ਮੀਂਹ ਪੈਣ ਅਤੇ ਤਾਪਮਾਨ 33 ਡਿਗਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅੱਜ 16 ਅਗਸਤ 2024 ਨੂੰ ਤਾਪਮਾਨ 36.99 ਡਿਗਰੀ ਸੈਲਸੀਅਸ ਹੈ। ਦਿਨ ਦਾ ਪੂਰਵ ਅਨੁਮਾਨ ਕ੍ਰਮਵਾਰ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 32.08 ਡਿਗਰੀ ਸੈਲਸੀਅਸ ਅਤੇ 37.04 ਡਿਗਰੀ ਸੈਲਸੀਅਸ ਦਰਸਾਉਂਦਾ ਹੈ। ਸਾਪੇਖਿਕ ਨਮੀ 44% ਹੈ ਅਤੇ ਹਵਾ ਦੀ ਗਤੀ 44 ਕਿਲੋਮੀਟਰ ਪ੍ਰਤੀ ਘੰਟਾ ਹੈ।