ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।



ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।



ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ।



ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ 'ਚ ਚੰਗੀ ਬਾਰਿਸ਼ ਹੋ ਸਕਦੀ ਹੈ।



ਮੌਸਮ ਵਿਗਿਆਨ ਕੇਂਦਰ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।



ਬੁੱਧਵਾਰ ਨੂੰ ਪੰਜਾਬ ਦੇ 7 ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲ੍ਹਿਆਂ 'ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਇਸ ਦੌਰਾਨ ਐਕਟਿਵ ਮਾਨਸੂਨ ਅਤੇ ਵੈਸਟਰਨ ਡਿਸਟਰਬੈਂਸ ਕਰਕੇ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।



ਪੰਜਾਬ 'ਚ ਪਿਛਲੇ 5 ਦਿਨਾਂ ਤੋਂ ਤਾਪਮਾਨ 40 ਡਿਗਰੀ ਦੇ ਆਸ-ਪਾਸ ਜਾ ਰਿਹਾ ਹੈ।



ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ 39.8 ਡਿਗਰੀ ਦਰਜ ਕੀਤਾ ਗਿਆ। ਜਦਕਿ ਮੁਹਾਲੀ ਦਾ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।