ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।



ਮੌਸਮ ਵਿਭਾਗ ਨੇ ਇਕ ਜ਼ਿਲ੍ਹੇ 'ਚ ਆਰੇਂਜ ਅਲਰਟ ਅਤੇ 14 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ।



ਅਲਰਟ ਤੋਂ ਬਾਅਦ ਵੀ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ ਗਰਮੀ ਅਤੇ ਨਮੀ ਦੀ ਸਥਿਤੀ ਬਣੀ ਹੋਈ ਹੈ। 



ਜਦੋਂ ਕਿ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।



ਇਸ ਦੇ ਨਾਲ ਹੀ ਇਹ ਆਮ ਦੇ ਨੇੜੇ ਆ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.6 ਡਿਗਰੀ ਦਰਜ ਕੀਤਾ ਗਿਆ।



ਜਦੋਂ ਕਿ ਕੱਲ੍ਹ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ।



ਮੌਸਮ ਵਿਭਾਗ ਨੇ ਮਾਨਸਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਸਵੇਰੇ 10 ਵਜੇ ਤੱਕ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।



ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।



ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਅਜਿਹੇ ਵਿੱਚ ਜ਼ਿਲ੍ਹੇ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਮਾਨਸਾ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਮੋਹਾਲੀ 'ਚ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।