Punjab Weather Update: ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਕੁਝ ਜ਼ਿਲ੍ਹਿਆਂ ਵਿੱਚ ਮੀਂਹ ਵੀ ਪਿਆ।



ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 6.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਰਿਹਾ।



ਇਸ ਦੇ ਨਾਲ ਹੀ, ਦੇਰ ਰਾਤ ਦਿੱਲੀ ਵਿੱਚ ਮੌਸਮ ਖਰਾਬ ਹੋਣ ਤੋਂ ਬਾਅਦ ਕਈ ਉਡਾਣਾਂ ਨੂੰ ਅੰਮ੍ਰਿਤਸਰ ਵੱਲ ਡਾਇਵਰਟ ਕਰ ਦਿੱਤਾ ਗਿਆ।



ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਪਿਛਲੇ ਸ਼ੁੱਕਰਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।



ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਹਾਲਾਂਕਿ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।



ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 34.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਟਿਆਲਾ ਅਤੇ ਬਠਿੰਡਾ ਵਿੱਚ ਦਰਜ ਕੀਤਾ ਗਿਆ।



ਇਸ ਦੇ ਨਾਲ ਹੀ, ਘੱਟੋ-ਘੱਟ ਤਾਪਮਾਨ ਵੀ ਔਸਤਨ 0.8 ਡਿਗਰੀ ਸੈਲਸੀਅਸ ਘਟਿਆ ਹੈ, ਪਰ ਇਹ ਅਜੇ ਵੀ ਆਮ ਨਾਲੋਂ 4.3 ਡਿਗਰੀ ਸੈਲਸੀਅਸ ਵੱਧ ਹੈ।



ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਪਠਾਨਕੋਟ ਦੇ ਥੀਨ ਡੈਮ ਵਿਖੇ 16.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਦਿੱਲੀ-ਐਨਸੀਆਰ ਵਿੱਚ ਖਰਾਬ ਮੌਸਮ ਕਾਰਨ,



ਬਹੁਤ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਫਲਾਈਟਸ ਨੂੰ ਦਿੱਲੀ ਹਵਾਈ ਅੱਡੇ 'ਤੇ ਉਤਰਨ ਦੀ ਆਗਿਆ ਨਹੀਂ ਦਿੱਤੀ ਗਈ। ਸੰਘਣੇ ਬੱਦਲਾਂ, ਤੇਜ਼ ਹਵਾਵਾਂ ਅਤੇ ਘੱਟ ਦ੍ਰਿਸ਼ਟੀ ਕਾਰਨ ਘੱਟੋ-ਘੱਟ ਸੱਤ ਫਲਾਈਟਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਵੱਲ ਡਾਇਵਰਟ ਕਰ ਦਿੱਤਾ ਗਿਆ।



ਪੰਜਾਬ ਵਿੱਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ, ਹਾਲਾਤ ਫਿਰ ਵਿਗੜਨ ਵਾਲੇ ਹਨ। ਦੂਜੇ ਦੌਰ ਦੀ ਹੀਟ-ਵੇਵ ਪੰਜਾਬ ਵਿੱਚ ਅਸਰ ਦਿਖਾਏਗੀ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, 16 ਅਪ੍ਰੈਲ ਤੋਂ ਬਾਅਦ ਹੀਟ ਵੇਵ ਜਾਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।