Punjab ਵਿਚ ਗਰਮੀ ਨੇ ਆਪਣਾ ਕਹਿਰ ਵਰਾਉਣਾ ਸ਼ੁਰੂ ਕਰ ਦਿੱਤਾ ਹੈ।

Punjab ਵਿਚ ਗਰਮੀ ਨੇ ਆਪਣਾ ਕਹਿਰ ਵਰਾਉਣਾ ਸ਼ੁਰੂ ਕਰ ਦਿੱਤਾ ਹੈ।

ਬੇਸ਼ੱਕ ਰਾਤ ਦੇ ਸਮੇਂ ਠੰਡੀਆਂ ਹਵਾਵਾਂ ਚੱਲਣ ਨਾਲ ਮੌਸਮ ਵਿਚ ਬਦਲਾਅ ਵਾਲੀ ਸਥਿਤੀ ਬਣੀ ਹੈ ਪਰ ਗਰਮੀ ਕਾਰਨ ਪੰਜਾਬ ਦੇ ਜ਼ਿਲ੍ਹਿਆਂ 'ਚ ਤਾਪਮਾਨ 30 ਤੋਂ ਉਪਰ ਹੋ ਗਿਆ ਹੈ।

ਲੂ ਤੋਂ ਬਚਣ ਲਈ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।



ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਧੇਰੇ ਗਰਮੀ ਮਨੁੱਖੀ ਸਿਹਤ ਲਈ ਘਾਤਕ ਸਾਬਤ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਭਿਆਨਕ ਗਰਮੀ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛੱਤਰੀ, ਟੋਪੀ, ਤੌਲੀਆ, ਪਗੜੀ ਜਾਂ ਦੁਪੱਟੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਨੰਗੇ ਪੈਰ ਧੁੱਪ 'ਚ ਨਹੀਂ ਜਾਣਾ ਚਾਹੀਦਾ।

ਜਿਹੜੇ ਲੋਕ ਧੁੱਪ ਵਿਚ ਕੰਮ ਕਰਦੇ ਹਨ, ਉਨ੍ਹਾਂ ਨੂੰ ਥੋੜ੍ਹੀ-ਥੋੜ੍ਹੀ ਦੇਰ ਬਾਅਦ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਰੀਰ ਦਾ ਤਾਪਮਾਨ 37 ਡਿਗਰੀ ਬਣਾਈ ਰੱਖਣ ਲਈ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਰੱਖਣਾ ਚਾਹੀਦਾ ਹੈ।

ਤਰਬੂਜ਼, ਅੰਗੂਰ, ਕਕੜੀ, ਟਮਾਟਰ, ਘੀਆ ਅਤੇ ਤੋਰੀ ਵਰਗੇ ਮੌਸਮੀ ਫਲ ਅਤੇ ਸਬਜ਼ੀਆਂ ਦਾ ਵੱਧ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿਚ ਪਾਣੀ ਵੱਧ ਹੁੰਦਾ ਹੈ।

ਅਜਿਹੇ ਮੌਸਮ ਵਿਚ ਓ. ਆਰ. ਐੱਸ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦੀ ਵਰਤੋਂ ਵੱਧ ਤੋਂ ਵੱਧ ਕਰਨੀ ਚਾਹੀਦੀ ਹੈ।



ਤਲਿਆ-ਭੁੰਨਿਆ ਖਾਣਾ ਖਾਣ ਤੋਂ ਬਚਣਾ ਚਾਹੀਦਾ ਹੈ।

ਤਲਿਆ-ਭੁੰਨਿਆ ਖਾਣਾ ਖਾਣ ਤੋਂ ਬਚਣਾ ਚਾਹੀਦਾ ਹੈ।