ਕੁੱਝ ਦਿਨਾਂ ਤੋਂ ਸਰਗਰਮ ਰਹੇ ਵੈਸਟਨ ਡਿਸਟਰਬਨ ਦਾ ਅਸਰ ਹੁਣ ਖਤਮ ਹੋ ਗਿਆ ਹੈ। ਹੁਣ ਤਾਪਮਾਨ ਦੁਬਾਰਾ ਵੱਧਣ ਲੱਗ ਪਿਆ ਹੈ।

ਕੱਲ੍ਹ ਸ਼ਾਮ ਤਾਪਮਾਨ ‘ਚ 0.6 ਡਿਗਰੀ ਦਾ ਪਾਰੇ ਦੇ ਵਿੱਚ ਵਾਧਾ ਨਜ਼ਰ ਆਇਆ। ਪਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਤਬਦੀਲੀ ਆ ਸਕਦੀ ਹੈ।

ਅਗਲੇ 48 ਘੰਟਿਆਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਦਾ ਵਾਧਾ ਹੋ ਸਕਦਾ ਹੈ।

ਅਗਲੇ 48 ਘੰਟਿਆਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਦਾ ਵਾਧਾ ਹੋ ਸਕਦਾ ਹੈ।

ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ।

ਹਾਲਾਂਕਿ ਇਹ ਤਾਪਮਾਨ ਆਮ ਤੋਂ 2.3 ਡਿਗਰੀ ਵੱਧ ਬਣਿਆ ਹੋਇਆ ਹੈ, ਜਿਸ ਨਾਲ ਗਰਮੀ ਦਾ ਅਸਰ ਹੋਰ ਵੀ ਤੇਜ਼ ਹੋ ਗਿਆ ਹੈ।

ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਮਾਹਿਰਾਂ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ, ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਵਾਧਾ ਹੋ ਸਕਦਾ ਹੈ।

23 ਅਪ੍ਰੈਲ ਨੂੰ ਪੰਜਾਬ ਦੇ ਗੁਆਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਵਿੱਚ ਲੂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਲਈ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਇਸਦਾ ਹਲਕਾ ਪ੍ਰਭਾਵ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਵੇਖਣ ਨੂੰ ਮਿਲ ਸਕਦਾ ਹੈ।