ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆਈ ਹੈ

ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਅਗਲੇ ਕੁਝ ਦਿਨਾਂ ਵਿੱਚ ਤੂਫਾਨ ਅਤੇ ਬਿਜਲੀ ਡਿੱਗਣ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ

ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ 28 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

ਇਸੇ ਤਰ੍ਹਾਂ 29 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ

ਜਦਕਿ ਰੂਪਨਗਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਵਿਚ ਤੇਜ਼ ਗਰਜ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕਰਦੇ ਹੋਏ ਯੈਲੋ ਅਲਰਟ ਹੈ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੇ ਅਨੁਸਾਰ 30 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਵਿਚ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ



ਜਦਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਵਿਚ ਕੋਈ ਅਲਰਟ ਨਹੀਂ ਹੈ। ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।



31 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਗਰਜ ਦੇ ਨਾਲ-ਨਾਲ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।