ਪੰਜਾਬ ਵਿੱਚ ਮੌਸਮ ਬਦਲ ਗਿਆ ਹੈ, ਫਿਰ ਕਾਲੇ ਬਦਲ ਛਾ ਗਏ ਹਨ

Published by: ਏਬੀਪੀ ਸਾਂਝਾ

ਅੱਜ ਦਿਨ ਵਿੱਚ ਜਿੰਨੀ ਗਰਮੀ ਸੀ, ਉਸ ਮੁਕਾਬਲੇ ਹੁਣ ਮੌਸਮ ਵਿੱਚ ਕਾਫੀ ਤਬਦੀਲੀ ਆਈ ਹੈ

Published by: ਏਬੀਪੀ ਸਾਂਝਾ

ਦੱਸ ਦਈਏ ਕਿ ਮੌਸਮ ਵਿਭਾਗ ਨੇ ਅੱਜ 10 ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ, ਤੇਜ਼ ਹਵਾਵਾਂ ਅਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ

IMD ਨੇ ਪੰਜਾਬ ਸਮੇਤ 10 ਜ਼ਿਲ੍ਹਿਆਂ ਲਈ ਯੈਲੋ ਤੇ ਓਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਤੂਫਾਨੀ ਹਵਾਵਾਂ ਅਤੇ ਬਿਜਲੀ ਦੀ ਸੰਭਾਵਨਾ ਹੈ

ਇਸ ਤਹਿਤ ਪੰਜਾਬ ਵਿੱਚ ਅੱਜ ਅਤੇ ਕੱਲ੍ਹ (3 ਅਤੇ 4 ਜੂਨ) ਤੱਕ ਤੂਫਾਨ ਅਤੇ ਬਿਜਲੀ ਦੀ ਸੰਭਾਵਨਾ ਹੈ। ਹਵਾਵਾਂ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ



ਮੌਸਮ ਵਿਭਾਗ ਨੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਮ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ

ਤਰਨ ਤਾਰਨ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ 'ਚ ਅਸਮਾਨੀ ਬਿਜਲੀ ਚਮਕਣ ਅਤੇ 40 ਤੋਂ 50 ਕਿ.ਮੀ. ਪ੍ਰਤੀ ਘੰਟਾ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ



ਕੋਈ ਵੀ ਦਰੱਖਤ ਦੇ ਥੱਲ੍ਹੇ ਖੜ੍ਹਾ ਨਾ ਹੋਵੇ



ਜੇਕਰ ਕੋਈ ਬਾਹਰ ਵੀ ਹੈ ਤਾਂ ਸਮੇਂ ਨਾਲ ਘਰ ਪਹੁੰਚੇ