ਪੰਜਾਬ 'ਚ ਅੱਜ ਤੋਂ ਨਵੇਂ ਸਰਗਰਮ ਹੋਏ Western Disturbance ਦਾ ਅਸਰ ਦੇਖਣ ਨੂੰ ਮਿਲੇਗਾ।



ਸੂਬੇ ਭਰ ਵਿੱਚ ਅੱਜ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਦਕਿ ਆਉਣ ਵਾਲੀ 3 ਜੂਨ ਤੱਕ ਰਾਜ ਵਿੱਚ ਯੈਲੋ ਅਲਰਟ ਜਾਰੀ ਰਹੇਗਾ।

ਮੌਸਮ ਵਿਭਾਗ ਦੇ ਮੁਤਾਬਕ 29 ਮਈ ਤੋਂ ਲੈ ਕੇ 3 ਜੂਨ ਤੱਕ ਤੂਫ਼ਾਨ ਅਤੇ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

29 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰੁਪਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ 'ਚ ਧੂੜ੍ਹ ਭਰੀ ਹਨ੍ਹੇਰੀ, ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

30 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਲੁਧਿਆਣਾ, ਜਲੰਧਰ, ਸੰਗਰੂਰ ਜ਼ਿਲ੍ਹਿਆਂ 'ਚ ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

31 ਮਈ ਤੋਂ 3 ਜੂਨ ਤੱਕ ਵੱਖ-ਵੱਖ ਜ਼ਿਲ੍ਹਿਆਂ 'ਚ ਬਿਜਲੀ ਗਰਜਣ, ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਮਾਨਸੂਨ ਦੀ ਰਫਤਾਰ ਸਮੇਂ ਤੋਂ ਪਹਿਲਾਂ ਚੱਲ ਰਹੀ ਹੈ।

ਮਾਨਸੂਨ ਦੀ ਰਫਤਾਰ ਸਮੇਂ ਤੋਂ ਪਹਿਲਾਂ ਚੱਲ ਰਹੀ ਹੈ।

ਹੁਣ ਕਈ ਰਾਜਾਂ ਵਿੱਚ ਇਹ ਸਮੇਂ ਤੋਂ ਇੱਕ ਹਫਤਾ ਪਹਿਲਾਂ ਚੱਲ ਰਿਹਾ ਹੈ। ਜਿੱਥੇ ਮਾਨਸੂਨ ਨੇ 5 ਤੋਂ 10 ਜੂਨ ਤੱਕ ਪਹੁੰਚਣਾ ਸੀ, ਉੱਥੇ ਇਹ ਸਮੇਂ ਤੋਂ ਪਹਿਲਾਂ ਦਸਤਕ ਦੇ ਸਕਦਾ ਹੈ।

25 ਜੂਨ ਤੋਂ ਪਹਿਲਾਂ ਮਾਨਸੂਨ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ।

25 ਜੂਨ ਤੋਂ ਪਹਿਲਾਂ ਮਾਨਸੂਨ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ।