ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ 5 ਦਿਨਾਂ ਦੀ ਚੇਤਾਵਨੀ ਵਿੱਚ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਮੀ/ਘੰਟਾ), ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੱਸੀ ਗਈ ਹੈ। ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਹੋ ਰਹੀ ਹੈ।

ਤੜਕਸਾਰ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਤਪਸ਼ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ।



ਮਾਹਿਰਾਂ ਅਨੁਸਾਰ ਬਾਰਿਸ਼ ਨਾਲ ਕਿਸਾਨਾਂ ਨੂੰ ਸਾਉਣੀ ਦੀ ਪ੍ਰਮੁੱਖ ਝੋਨੇ ਦੀ ਫਸਲ ਲਗਾਉਣ ਵਿੱਚ ਆਸਾਨੀ ਹੋਵੇਗੀ

ਇਹ ਬਾਰਿਸ ਲੋਕਾਂ ਦੀ ਸਿਹਤ ਲਈ ਵੀ ਚੰਗੀ ਹੈ।

ਇਹ ਬਾਰਿਸ ਲੋਕਾਂ ਦੀ ਸਿਹਤ ਲਈ ਵੀ ਚੰਗੀ ਹੈ।

ਸਿਹਤ ਮਾਹਿਰਾਂ ਅਨੁਸਾਰ ਇਹ ਬਾਰਿਸ਼ ਹੋਣ ਕਰਕੇ ਆਮ ਲੋਕਾਂ ਦੀ ਸਿਹਤ ਵਾਸਤੇ ਵੀ ਲਾਹੇਬੰਦ ਹੈ

ਕਿਉਂਕਿ ਲਗਾਤਾਰ ਪੈ ਰਹੀ ਭਿਆਨਕ ਗਰਮੀ ਕਾਰਨ ਤਾਪਮਾਨ ਵਿੱਚ ਭਾਰੀ ਵਾਧਾ ਹੋਇਆ ਸੀ ਅਤੇ ਅਜਿਹੇ ਸਮੇਂ ਵਿੱਚ ਆਕਸੀਜਨ ਦੀ ਮਾਤਰਾ ਵੀ ਘੱਟ ਜਾਂਦੀ ਹੈ।



ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ ਅਤੇ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਹਿਮਾਚਲ ਨਾਲ ਲੱਗਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਐਸਬੀਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ 'ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤੇ ਗਏ ਹਨ।

ਇਸ ਲਈ ਘਰ ਤੋਂ ਨਿਕਲਣ ਵੇਲੇ ਆਪਣੇ ਨਾਲ ਰੇਨਕੋਟ ਜਾਂ ਛੱਤਰੀ ਜ਼ਰੂਰ ਲੈ ਕੇ ਜਾਓ।



ਇਸ ਮੌਸਮ ਦੇ ਵਿੱਚ ਬਾਹਰੀ ਖਾਣੇ ਤੋਂ ਪ੍ਰਹੇਜ਼ ਕਰੋ, ਕਿਉਂਕਿ ਮੀਂਹ ਦੇ ਮੌਸਮ ਚ ਬਾਹਰ ਦਾ ਖਾਣਾ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।