ਪੰਜਾਬ ਦੇ ਮੌਸਮ 'ਚ ਆਉਣ ਵਾਲੇ ਦਿਨਾਂ ਦੌਰਾਨ ਬਦਲਾਅ ਹੋਣ ਵਾਲਾ ਹੈ।

IMD ਦੇ ਮੁਤਾਬਕ 24 ਫਰਵਰੀ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਸੂਬੇ 'ਚ ਮੀਂਹ ਪੈਣ ਦੇ ਆਸਾਰ ਹਨ।



ਹਾਲਾਂਕਿ ਆਉਣ ਵਾਲੀ 24 ਅਤੇ 25 ਫਰਵਰੀ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ

ਹਾਲਾਂਕਿ ਆਉਣ ਵਾਲੀ 24 ਅਤੇ 25 ਫਰਵਰੀ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ

ਪਰ 26, 27 ਅਤੇ 28 ਤਰੀਕ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ ਅਤੇ ਬੱਦਲ ਛਾਏ ਰਹਿ ਸਕਦੇ ਹਨ।

ਹਾਲਾਂਕਿ 24 ਫਰਵਰੀ ਤੋਂ ਬਾਅਦ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਇਸ ਦਿਨ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ,

ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਫਿਰ ਤੋਂ ਵੱਡ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਪਿਛਲੇ ਕੁੱਝ ਦਿਨਾਂ ਤੋਂ ਹੋਈ ਬਾਰਿਸ਼ ਤੋਂ ਬਾਅਦ ਪੰਜਾਬ 'ਚ ਤਾਪਮਾਨ ਆਮ ਨਾਲੋਂ ਘੱਟ ਹੈ।



ਪਿਛਲੇ 24 ਘੰਟਿਆਂ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।

ਸੂਬੇ 'ਚ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਸੈਲਸੀਅਸ ਘੱਟ ਹੈ।