ਭਾਰਤੀ ਮੌਸਮ ਵਿਭਾਗ (IMD) ਨੇ ਮੌਸਮ ਬਾਰੇ ਵੱਡਾ ਅਪਡੇਟ ਦਿੱਤਾ ਹੈ।



ਆਈ.ਐਮ.ਡੀ .ਨੇ ਕਿਹਾ ਕਿ ਉੱਤਰੀ ਭਾਰਤ ਵਿਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਮੌਸਮ ਸੁਹਾਵਣਾ ਰਹਿਣ ਵਾਲਾ ਹੈ।



ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ।



ਪੰਜਾਬ ਵਿਚ ਮਾਨਸੂਨ ਦੀ ਆਮਦ ਹੋ ਗਈ ਹੈ।



ਪੰਜਾਬ ਵਿਚ ਅਗਲੇ 4 ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।



ਸੂਬੇ ਵਿਚ 4 ਜੁਲਾਈ ਤੱਕ ਮੀਂਹ ਪੈ ਸਕਦਾ ਹੈ।



ਆਈ.ਐਮ.ਡੀ. ਮੁਤਾਬਕ ਮਾਨਸੂਨ ਦੇ ਆਮ ਨਾਲੋਂ ਬਿਹਤਰ ਰਹਿਣ ਦੀ ਉਮੀਦ ਹੈ,



ਪਰ ਜੇਕਰ ਜੂਨ ਮਹੀਨੇ ਦੀ ਗੱਲ ਕਰੀਏ ਤਾਂ 1 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ।



ਆਈਐਮਡੀ ਨੇ ਕਿਹਾ ਹੈ ਕਿ ਬਦਲਦੇ ਮੌਸਮ ਪ੍ਰਣਾਲੀ ਕਾਰਨ 4 ਜੁਲਾਈ ਤੱਕ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ



ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਦੀ ਸੰਭਾਵਨਾ ਹੈ।