ਪੰਜਾਬ ਦੇ ਮੌਸਮ ਸਬੰਧੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ, ਵਿਭਾਗ ਵੱਲੋਂ ਅੱਜ ਤੋਂ ਲੈ ਕੇ 10 ਤਾਰੀਖ਼ ਤੱਕ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ,

Published by: ਏਬੀਪੀ ਸਾਂਝਾ

ਮੌਸਮ ਵਿਭਾਗ ਵੱਲੋਂ ਸੂਬੇ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

ਮੌਸਮ ਵਿਭਾਗ ਵੱਲੋਂ ਸੂਬੇ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

ਤਾਜ਼ਾ ਜਾਣਕਾਰੀ ਮੁਤਾਬਕ ਅੱਜ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਨਾਲ ਤਾਪਮਾਨ ਵਿਚ ਕਮੀ ਆਵੇਗੀ ਅਤੇ ਠੰਡੀਆਂ ਹਵਾਵਾਂ ਵੀ ਚੱਲਣਗੀਆਂ



ਵਿਭਾਗ ਮੁਤਾਬਕ 6 ਸਤੰਬਰ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਲੁਧਿਆਣਾ ਵਿਚ ਭਾਰੀ ਮੀਂਹ ਪੈ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਇਲਾਵਾ ਬਾਕੀ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਬਰਨਾਲਾ, ਬਠਿੰਡਾ, ਮਾਨਸਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।



ਉਥੇ ਹੀ 7 ਸਤੰਬਰ ਨੂੰ ਵਿਭਾਗ ਵੱਲੋਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ



ਪਟਿਆਲਾ ਵਿਚ ਹਲਕੀ ਬਾਰਿਸ਼ ਦੱਸੀ ਗਈ ਹੈ। ਇਸੇ ਤਰ੍ਹਾਂ 8, 9 ਅਤੇ 10 ਤਾਰੀਖ਼ ਨੂੰ ਵੀ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ



ਇਥੇ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਮੀਂਹ ਕਾਰਨ ਕਈ ਥਾਵਾਂ 'ਤੇ ਟ੍ਰੈਫਿਕ ਪ੍ਰਭਾਵਿਤ ਹੋ ਸਕਦਾ ਹੈ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਵੀ ਹੈ



ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ 'ਚ ਮੀਂਹ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ। ਖੇਤਾਂ 'ਚ ਖੜ੍ਹੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ



ਸੜਕਾਂ ਅਤੇ ਪੁਲ ਟੁੱਟ ਚੁੱਕੇ ਹਨ। ਕਈ ਗਰੀਬ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ।

Published by: ਏਬੀਪੀ ਸਾਂਝਾ