ਪੰਜਾਬ ਦੇ ਮੌਸਮ ਨੇ ਰੁੱਖ ਬਦਲ ਲਿਆ ਹੈ, ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੋਈ ਵੀ ਖ਼ਤਰੇ ਦੀ ਗੱਲ ਨਹੀਂ ਹੈ।

ਯਾਨੀ ਕਿ ਅਗਲੇ ਦਿਨਾਂ ਵਿੱਚ ਥੌੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ 5 ਦਿਨਾਂ ਦੀ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ

Published by: ਏਬੀਪੀ ਸਾਂਝਾ

ਅੱਜ ਸੂਬੇ ਦੇ ਕਈ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਾਹਤ ਜ਼ਰੂਰੀ ਮਿਲੀ ਹੈ।

ਮੌਸਮ ਵਿਭਾਗ ਮੁਤਾਬਕ 15 ਸਤੰਬਰ ਨੂੰ ਪਠਾਨਕੋਟ, ਹੋਸ਼ਿਆਰਪੁਰ, ਰੂਪਨਗਰ ਅਤੇ ਐੱਸ.ਏ.ਐੱਸ ਨਗਰ 'ਚ ਬਿਲਕੁਲ ਹਲਕੀ ਬਾਰਿਸ਼ ਹੋ ਸਕਦੀ ਹੈ

ਜਦਕਿ ਬਾਕੀ ਜ਼ਿਲ੍ਹੇ ਸੁੱਕੇ ਰਹਿਣਗੇ। ਉੱਥੇ ਹੀ 16 ਸਤੰਬਰ ਨੂੰ ਪੰਜਾਬ ਦੇ ਵੱਡੇ ਹਿੱਸੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਸੰਗਰੂਰ

ਪਟਿਆਲਾ ਸਮੇਤ ਉੱਤਰੀ ਤੇ ਪੂਰਬੀ ਜ਼ਿਲ੍ਹੇ ਸ਼ਾਮਲ ਹਨ। ਇਸ ਦੇ ਨਾਲ ਹੀ ਵਿਭਾਗ 17 ਸਤੰਬਰ ਨੂੰ ਵੀ ਅੰਮ੍ਰਿਤਸਰ, ਜਲੰਧਰ ਅਤੇ ਸੰਗਰੂਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ 18 ਸਤੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ 'ਚ ਹਲਕੇ ਮੀਂਹ ਦੇ ਆਸਾਰ ਹਨ

ਮੌਸਮ ਵਿਭਾਗ ਨੇ 19 ਸਤੰਬਰ ਲਈ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਰੂਪਨਗਰ ਅਤੇ ਐੱਸ.ਏ.ਐੱਸ ਨਗਰ 'ਚ ਬਾਰਿਸ਼ ਦੀ ਸੰਭਾਵਨਾ ਦੱਸੀ ਹੈ

Published by: ਏਬੀਪੀ ਸਾਂਝਾ

ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਮੀਂਹ ਵਾਲੇ ਦਿਨਾਂ 'ਚ ਸਾਵਧਾਨ ਰਹਿਣ, ਖ਼ਾਸ ਤੌਰ ’ਤੇ ਜਿਹੜੇ ਇਲਾਕੇ ਪਹਿਲਾਂ ਹੀ ਹੜ੍ਹ ਪ੍ਰਭਾਵਿਤ ਹਨ, ਉੱਥੇ ਪਾਣੀ ਭਰਨ ਦੀ ਸੰਭਾਵਨਾ ਰਹੇਗੀ

Published by: ਏਬੀਪੀ ਸਾਂਝਾ

ਕਿਸਾਨਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਕਦਮ ਚੁੱਕਣ

ਕਿਸਾਨਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਕਦਮ ਚੁੱਕਣ