Punjab Weather Update: ਪੰਜਾਬ ਵਾਸੀਆਂ ਨੂੰ ਫਿਲਹਾਲ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਅਚਾਨਕ ਮੀਂਹ ਤੋਂ ਬਾਅਦ ਫਿਰ ਤੋਂ ਠੰਡ ਵੱਧ ਗਈ। ਇਸ ਨਾਲ ਤਾਪਮਾਨ 'ਚ ਵੱਡੀ ਗਿਰਾਵਟ ਆਈ ਹੈ।

Published by: ABP Sanjha

ਬੀਤੀ ਦਿਨ ਤੋਂ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ ਅਤੇ ਅਸਮਾਨ ਵੀ ਬੱਦਲਾਂ ਨਾਲ ਘਿਰਿਆ ਹੋਇਆ ਹੈ। ਕਈ ਥਾਵਾਂ ‘ਤੇ ਮੌਸਮ ਬਦਲਣ ਕਾਰਨ ਤਾਪਮਾਨ ਵਿੱਚ ਵੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ,

Published by: ABP Sanjha

ਜਿਸ ਨਾਲ ਲੋਕਾਂ ਨੂੰ ਇਕ ਵਾਰ ਫਿਰ ਠੰਡ ਦਾ ਅਹਿਸਾਸ ਹੋਇਆ ਅਤੇ ਫਿਰ ਤੋਂ ਗਰਮ ਕੱਪੜੇ ਪਾਉਣ ਲਈ ਮਜ਼ਬੂਰ ਹੋਣਾ ਪਿਆ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ,

Published by: ABP Sanjha

ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ 'ਚ ਅਗਲੇ ਪੰਜ ਦਿਨਾਂ ਲਈ ਮੌਸਮ ਨੂੰ ਲੈ ਕੇ ਅਹਿਮ ਚੇਤਾਵਨੀ ਜਾਰੀ ਕੀਤੀ ਗਈ ਹੈ।

Published by: ABP Sanjha

(IMD) ਅਨੁਸਾਰ ਅੱਜ ਤੋਂ 21 ਮਾਰਚ 2026 ਤੱਕ ਕਈ ਇਲਾਕਿਆਂ ਵਿੱਚ ਬਿਜਲੀ ਚਮਕਣ, ਤੇਜ਼ ਤੂਫ਼ਾਨ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।

Published by: ABP Sanjha

ਅੱਜ ਅਤੇ 18 ਮਾਰਚ ਨੂੰ ਸੂਬੇ ਭਰ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਲੋਕਾਂ ਨੂੰ ਕੁਝ ਰਾਹਤ ਮਿਲੇਗੀ ਅਤੇ ਦਿਨਚਰਿਆ ਸਧਾਰਣ ਰਹੇਗੀ।

Published by: ABP Sanjha

ਇਸਦੇ ਨਾਲ ਹੀ 19 ਮਾਰਚ ਤੋਂ ਮੁੜ ਮੌਸਮ ਕਰਵਟ ਲੈ ਸਕਦਾ ਹੈ। IMD ਦੇ ਅਨੁਸਾਰ ਇਸ ਦਿਨ ਕਈ ਜ਼ਿਲ੍ਹਿਆਂ ਵਿੱਚ ਫਿਰ ਤੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ...

Published by: ABP Sanjha

ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ...

Published by: ABP Sanjha

ਬਠਿੰਡਾ ਅਤੇ ਮਾਨਸਾ 'ਚ ਤੇਜ਼ ਤੂਫ਼ਾਨ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਇਸ ਦੇ ਨਾਲ ਹਲਕੀ ਬੁੰਦਾ-ਬਾਂਦੀ ਵੀ ਹੋ ਸਕਦੀ ਹੈ।

Published by: ABP Sanjha

ਦੱਸ ਦੇਈਏ ਕਿ 20 ਤੇ 21 ਮਾਰਚ ਨੂੰ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਲਗਾਤਾਰ ਮੀਂਹ ਪੈ ਸਕਦਾ ਹੈ।

Published by: ABP Sanjha