ਪੰਜਾਬ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ
ਸੂਬੇ ਨੂੰ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ ਹੈ। ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਅੰਮ੍ਰਿਤਸਰ
ਤਰਨਤਾਰਨ, ਮੋਗਾ, ਮਾਨਸਾ ਅਤੇ ਫਿਰੋਜ਼ਪੁਰ ਵਿਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ
ਰਾਤ ਨੂੰ ਵੀ ਤਾਪਮਾਨ ਵੱਧ ਰਹਿਣ ਦੀ ਸੰਭਾਵਨਾ ਹੈ
ਇਸ ਦੇ ਨਾਲ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਹਾਲੀ ਅਤੇ ਫਤਹਿਗੜ੍ਹ ਸਾਹਿਬ ਵਿਚ ਕੁਝ ਥਾਵਾਂ
'ਤੇ ਹੀਟਵੇਵ ਅਤੇ ਰਾਤ ਨੂੰ ਬਹੁਤ ਜ਼ਿਆਦਾ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ
ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਵਿੱਚ ਵੀ ਪਹਾੜਾਂ ਨਾਲ
ਲੱਗਦੇ ਇਲਾਕਿਆਂ ਵਿੱਚ ਹੀਟ ਵੇਵ ਦਾ ਅਲਰਟ ਦੇ ਨਾਲ-ਨਾਲ ਤੇਜ਼ ਰਫ਼ਤਾਰ ਨਾਲ ਤੂਫ਼ਾਨ ਹਨ੍ਹੇਰੀ-ਝੱਖੜ ਬਾਰੇ ਵੀ ਕਿਹਾ ਗਿਆ ਹੈ
ਇਥੇ ਇਹ ਵੀ ਦੱਸ ਦਈਏ ਕਿ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਹੈ