ਪੰਜਾਬ 'ਚ ਅੱਜ ਵੀ ਹੀਟਵੇਵ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਅਤੇ ਰਾਤ ਦੋਵੇਂ ਸਮੇਂ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ 'ਚ ਔਸਤਨ ਵੱਧ ਤੋਂ ਵੱਧ ਤਾਪਮਾਨ 'ਚ 1.2°C ਦਾ ਵਾਧਾ ਹੋਇਆ, ਜੋ ਕਿ ਆਮ ਤਾਪਮਾਨ ਨਾਲੋਂ 3.8°C ਜ਼ਿਆਦਾ ਰਿਕਾਰਡ ਕੀਤਾ ਗਿਆ।

ਰਾਜ ਦੇ ਵਧੇਰੇ ਜ਼ਿਲ੍ਹਿਆਂ ਵਿੱਚ ਹੀਟਵੇਵ ਜਾਂ ਗਰਮ ਰਾਤਾਂ ਦੀ ਸਥਿਤੀ ਬਣੀ ਹੋਈ ਹੈ।

ਰਾਜ ਦੇ ਵਧੇਰੇ ਜ਼ਿਲ੍ਹਿਆਂ ਵਿੱਚ ਹੀਟਵੇਵ ਜਾਂ ਗਰਮ ਰਾਤਾਂ ਦੀ ਸਥਿਤੀ ਬਣੀ ਹੋਈ ਹੈ।

ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਲਈ ਸਾਵਧਾਨ ਰਹਿਣ ਦੀ ਚੇਤਾਵਨੀ ਦਿੰਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਹੈ।

ਖ਼ਾਸ ਤੌਰ 'ਤੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ 'ਚ ਲੂ ਅਤੇ ਗਰਮ ਰਾਤਾਂ ਦਾ ਪ੍ਰਭਾਵ ਵੱਧ ਦੇਖਿਆ ਜਾ ਰਿਹਾ ਹੈ।

ਮੌਸਮ ਵਿਭਾਗ ਦੇ ਅਨੁਸਾਰ, 14 ਜੂਨ ਤੋਂ ਸੂਬੇ ਦਾ ਮੌਸਮ ਚ ਬਦਲਾਅ ਆ ਸਕਦਾ ਹੈ।

ਪੰਜਾਬ ਵਿੱਚ ਹਨ੍ਹੇਰੀ-ਤੂਫਾਨ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।

ਇਸ ਨਾਲ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ।

ਇਸ ਨਾਲ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ।

ਜਿੱਥੇ 13 ਜੂਨ ਤੱਕ ਜ਼ਿਆਦਾਤਰ ਜ਼ਿਲ੍ਹਿਆਂ ਲਈ ਹੀਟਵੇਵ ਦੀ ਚੇਤਾਵਨੀ ਜਾਰੀ ਹੈ, ਉੱਥੇ 14 ਜੂਨ ਤੋਂ ਮੌਸਮ 'ਚ ਬਦਲਾਅ ਦੇ ਸੰਕੇਤ ਮਿਲ ਰਹੇ ਹਨ।