ਲੋਕ ਸਭਾ ਮੈਂਬਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਸਹੁੰ ਚੁੱਕੀ ਲਈ ਹੈ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਕੱਲ੍ਹ ਸਹੁੰ ਚੁੱਕੀ । ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਦਿੱਲੀ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਹਵਾਈ ਜਹਾਜ਼ ਰਾਹੀਂ ਸਿੱਧਾ ਨਵੀਂ ਦਿੱਲੀ ਲਿਆਂਦਾ ਗਿਆ। ਅਦਾਲਤ ਨੇ ਅੰਮ੍ਰਿਤਪਾਲ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਦਿੱਤੀ ਸੀ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਅੰਮ੍ਰਿਤਪਾਲ ਦੇ ਦਿੱਲੀ ਵਿੱਚ ਰਹਿਣ ਦੌਰਾਨ ਉਸ ਦੇ ਪਰਿਵਾਰ ਜਾਂ ਰਿਸ਼ਤੇਦਾਰਾਂ ਵੱਲੋਂ ਮੀਡੀਆ ਵਿੱਚ ਕੋਈ ਬਿਆਨ ਨਹੀਂ ਦਿੱਤਾ ਜਾਵੇਗਾ।