Punjab News: ਪੰਜਾਬ ਵਿੱਚ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਵਿਭਾਗ ਨੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।
ABP Sanjha

ਅੱਜ ਤੋਂ ਅਧਿਆਪਕਾਂ ਅਤੇ ਸਟਾਫ਼ ਦਾ ਸਮਾਂ ਸਵੇਰੇ 8:45 ਤੋਂ ਦੁਪਹਿਰ 2:45 ਤੱਕ ਹੋਵੇਗਾ। ਨਾਲ ਹੀ ਬੱਚਿਆਂ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੈ।

ਉੱਤਰੀ ਭਾਰਤ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਲੋਕ ਪ੍ਰੇਸ਼ਾਨ ਹਨ। ਦਿਨ ਵੇਲੇ ਕੰਬਣੀ ਅਤੇ ਰਾਤ ਨੂੰ ਧੁੰਦ ਮੁਸੀਬਤ ਬਣ ਰਹੀ ਹੈ। ਅਜਿਹੇ 'ਚ ਸਿੱਖਿਆ ਵਿਭਾਗ ਨੇ ਵੀ ਛੁੱਟੀਆਂ ਵਧਾ ਦਿੱਤੀਆਂ ਹਨ।

ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ 11 ਜਨਵਰੀ ਤੱਕ ਰਹਿਣਗੀਆਂ। 12 ਜਨਵਰੀ ਦਿਨ ਐਤਵਾਰ ਹੈ। ਇਸ ਲਈ ਸਕੂਲ 13 ਜਨਵਰੀ ਨੂੰ ਖੁੱਲ੍ਹਣਗੇ।

ਇਸ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਦਾ ਕਹਿਣਾ ਹੈ ਕਿ ਮੌਸਮ ਦੇ ਮੱਦੇਨਜ਼ਰ ਪ੍ਰੀ-ਸਕੂਲ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

ABP Sanjha

ਬਾਕੀ ਬਚੇ ਬੱਚਿਆਂ ਲਈ ਸਮਾਂ ਬਦਲ ਦਿੱਤਾ ਗਿਆ ਹੈ। ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ABP Sanjha

ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।