Punjab School Timings: ਪੰਜਾਬ ਦੇ ਸਕੂਲਾਂ 'ਚ ਅਪ੍ਰੈਲ ਮਹੀਨੇ ਦੀ ਸ਼ੁਰੂਆਤ ਨਾਲ ਬਹੁਤ ਕੁਝ ਬਦਲਣ ਜਾ ਰਿਹਾ ਹੈ।

Published by: ABP Sanjha

ਦੱਸ ਦੇਈਏ ਕਿ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। 1 ਅਪ੍ਰੈਲ 2026 ਦਿਨ ਬੁੱਧਵਾਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।

Published by: ABP Sanjha

ਸਕੂਲ ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ।

Published by: ABP Sanjha

ਦੱਸ ਦੇਈਏ ਕਿ 1 ਅਪ੍ਰੈਲ ਤੋਂ ਸਕੂਲਾਂ ਦਾ ਮੈਨਿਊ ਵੀ ਜਾਰੀ ਕੀਤਾ ਗਿਆ। ਦਰਅਸਲ, ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਕੂਲਾਂ ’ਚ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ ਲਈ ਹਫਤਾਵਾਰੀ ਮੈਨਿਊ ਜਾਰੀ ਕੀਤਾ ਹੈ।

Published by: ABP Sanjha

ਇਹ ਨਵਾਂ ਮੈਨਿਊ 1 ਤੋਂ 30 ਅਪ੍ਰੈਲ ਤੱਕ ਲਾਗੂ ਰਹੇਗਾ। ਸੋਸਾਇਟੀ ਦੇ ਜਨਰਲ ਮੈਨੇਜਰ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਇੰਚਾਰਜ ਦੀ ਨਿਗਰਾਨੀ ਹੇਠ ਕਤਾਰ ’ਚ ਬਿਠਾਇਆ ਜਾਵੇ...

Published by: ABP Sanjha

...ਤੇ Menu ਅਨੁਸਾਰ ਖੁਆਇਆ ਜਾਵੇ। ਹੁਕਮਾਂ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਸਕੂਲ ’ਚ ਮੈਨਿਊ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਾਂ ਨਿਯਮਾਂ ਦੀ ਅਣਦੇਖੀ ਕੀਤੀ ਜਾਂਦੀ ਹੈ ਤਾਂ ਸਕੂਲ ਮੁਖੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ।

Published by: ABP Sanjha