ਪੰਜਾਬ ਦੇ ਸਕੂਲ-ਕਾਲਜ ਅੱਜ ਯਾਨੀਕਿ 12 ਮਈ ਨੂੰ ਆਮ ਵਾਂਗ ਖੁੱਲ੍ਹਣਗੇ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

ਹਾਲਾਂਕਿ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਨੇ 12 ਮਈ ਨੂੰ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ।

ਦੱਸ ਦਈਏ ਕਿ ਭਾਰਤ-ਪਾਕਿਸਤਾਨ ਵਿਚਾਲੇ ਵਧੇ ਤਣਾਅ ਕਾਰਨ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਸਨ।

ਹੁਣ ਮਾਹੌਲ ਸ਼ਾਂਤ ਹੋਣ ਤੋਂ ਬਾਅਦ ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 12 ਮਈ ਤੋਂ ਪੰਜਾਬ ਦੇ ਸਕੂਲ-ਕਾਲਜ ਆਮ ਵਾਂਗ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।

ਹਾਲਾਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਪਣੇ ਪੱਧਰ ਉਤੇ ਸਕੂਲ ਬੰਦ ਰੱਖਣ ਦਾ ਫੈਸਲਾ ਲੈ ਸਕਦੇ ਹਨ।

ਇਸ ਨੂੰ ਵੇਖਦੇ ਹੋਏ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਨੇ 12 ਮਈ ਨੂੰ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ।



ਬਰਨਾਲਾ-ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਟੀ ਬੈਨਿਥ ਨੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ ਯੂਨਿਵਰਸਿਟੀ ਵਿੱਦਿਅਕ ਅਦਾਰੇ 12 ਮਈ 2025 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਅਧਿਆਪਕ ਆਪਣੇ ਘਰਾਂ ਤੋਂ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।



ਕਿਸੇ ਵੀ ਅਧਿਆਪਕ ਨੂੰ ਸਕੂਲ ਨਾ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਣ ਤੌਰ ਤੇ ਬੰਦ ਰੱਖਿਆ ਜਾਵੇ।

ਕਿਸੇ ਵੀ ਅਧਿਆਪਕ ਨੂੰ ਸਕੂਲ ਨਾ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਣ ਤੌਰ ਤੇ ਬੰਦ ਰੱਖਿਆ ਜਾਵੇ।