Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸੀ ਗਲਿਆਰਿਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਸਿਆਸੀ ਫੇਰਬਦਲ ਵੇਖਣ ਨੂੰ ਮਿਲ ਰਹੇ ਹਨ।

Published by: ABP Sanjha

ਇਸ ਵਿਚਾਲੇ ਰਾਜਨੀਤਿਕ ਵਿੱਚ ਉਸ ਸਮੇਂ ਵੱਡੀ ਹਲਚਲ ਮੱਚ ਗਈ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਸੀਨੀਅਰ ਆਗੂ ਅਤੇ ਸਾਬਕਾ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਸੈਂਕੜੇ ਸਾਥੀਆਂ ਸਣੇ ਅਕਾਲੀ ਦਲ ਨੂੰ ਛੱਡ ਕੇ..

Published by: ABP Sanjha

...'ਵਾਰਿਸ ਪੰਜਾਬ ਦੇ' ਜਥੇਬੰਦੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਪਾਰਟੀ ਆਗੂਆਂ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਜੀ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਹੈ।

Published by: ABP Sanjha

ਇਸ ਕਦਮ ਨੂੰ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਤਿਹਾਸਕ ਕਰਾਰ ਦਿੱਤਾ। ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਪਾਰਟੀ ਦੇ ਅਸਲ ਸਿਧਾਂਤਾਂ ਅਤੇ ਮੂਲ ਮੁੱਦਿਆਂ ਤੋਂ ਪਾਸੇ ਹੱਟ ਗਈ ਹੈ,

Published by: ABP Sanjha

ਜਿਸ ਕਾਰਨ ਪੰਥਕ ਅਤੇ ਪੰਜਾਬੀ ਵੋਟਰਾਂ ਵਿੱਚ ਨਿਰਾਸ਼ਾ ਹੈ। ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਮੌਜੂਦਾ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ 'ਵਾਰਸ ਪੰਜਾਬ ਦੇ' ਹੀ ਇੱਕੋ-ਇੱਕ ਅਜਿਹੀ ਜਥੇਬੰਦੀ ਬਚੀ ਹੈ,

Published by: ABP Sanjha

ਜਿਸ ਉੱਤੇ ਪੰਜਾਬ ਦੇ ਲੋਕਾਂ ਅਤੇ ਵਾਰਸਾਂ ਨੂੰ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵੱਲੋਂ ਪਾਰਟੀ ਦੇ ਅਸਲ ਸਿਧਾਂਤਾਂ ਅਤੇ ਮੂਲ ਮੁੱਦਿਆਂ ਤੋਂ ਪਾਸੇ ਹਟਣ ਕਾਰਨ ਪੰਥਕ ਅਤੇ ਪੰਜਾਬੀ ਵੋਟਰ ਨਿਰਾਸ਼ ਸਨ।

Published by: ABP Sanjha

ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 30 ਸਾਲ ਅਕਾਲੀ ਦਲ ਦੀ ਸੇਵਾ ਵਿੱਚ ਲਗਾਏ ਹਨ, ਪਰ ਲੀਡਰਸ਼ਿਪ ਦੀਆਂ ਗਲਤ ਨੀਤੀਆਂ ਕਾਰਨ ਵਰਕਰਾਂ ਵਿੱਚ ਭਾਰੀ ਰੋਹ ਹੈ।

Published by: ABP Sanjha

ਇਕਬਾਲ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਕਰੀਬਨ 30 ਸਾਲ ਅਕਾਲੀ ਦਲ ਦੀ ਸੇਵਾ ਵਿੱਚ ਲਗਾਏ ਹਨ,

Published by: ABP Sanjha

ਲੀਡਰਸ਼ਿਪ ਦੀਆਂ ਗਲਤ ਨੀਤੀਆਂ ਅਤੇ ਪੰਥਕ ਕਦਰਾਂ-ਕੀਮਤਾਂ ਤੋਂ ਦੂਰੀ ਕਾਰਨ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਸੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਨਾਮਵਰ ਚਿਹਰੇ ਇਸ ਕਾਫ਼ਲੇ ਨਾਲ ਜੁੜਨਗੇ।

Published by: ABP Sanjha