Guru Har Sahai News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਸੀਨੀਅਰ ਅਕਾਲੀ ਆਗੂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।

Published by: ABP Sanjha

ਜਾਣਕਾਰੀ ਅਨੁਸਾਰ, ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Published by: ABP Sanjha

ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

Published by: ABP Sanjha

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕੱਲ੍ਹ ਦੇਰ ਰਾਤ ਮੋਹਾਲੀ ਜ਼ਿਲ੍ਹੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ।

Published by: ABP Sanjha

ਉਨ੍ਹਾਂ ਨੂੰ ਜਲਾਲਾਬਾਦ ਜ਼ਿਲ੍ਹਾ ਸਰਕਾਰੀ ਵਕੀਲ ਦਫ਼ਤਰ ਵਿੱਚ ਪੰਚਾਇਤ ਚੋਣਾਂ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ।

Published by: ABP Sanjha

ਪੁਲਿਸ ਨੇ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਵਰਦੇਵ ਸਿੰਘ ਨੋਨੀ ਮਾਨ ਅਤੇ ਨਰਦੇਵ ਸਿੰਘ ਬੌਬੀ ਮਾਨ ਸਮੇਤ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

Published by: ABP Sanjha

ਬੌਬੀ ਮਾਨ ਨੂੰ ਲਗਭਗ ਦੋ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਪੁਲਿਸ ਨੇ ਨੋਨੀ ਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੋਨੀ ਮਾਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Published by: ABP Sanjha