ਪੰਜਾਬ ਦੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲਿਆ ਹੈ। ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਲਗਾਤਾਰ ਜਾਰੀ ਹੈ।

ਦਰਅਸਲ ਵੈਸਟਰਨ ਡਿਸਟਰਬੈਂਸ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਹੋਇਆ ਹੈ। ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ।

ਐਤਵਾਰ ਨੂੰ ਨਿਊਨਤਮ ਤਾਪਮਾਨ 'ਚ 0.2 ਡਿਗਰੀ ਦੀ ਕਮੀ ਦਰਜ ਕੀਤੀ ਗਈ, ਜਿਸ ਤੋਂ ਬਾਅਦ ਤਾਪਮਾਨ ਸਧਾਰਨ ਨਾਲੋਂ 1.7 ਡਿਗਰੀ ਘੱਟ ਰਿਹਾ।

ਅਧਿਕਤਮ ਤਾਪਮਾਨ ਵੀ ਪਿਛਲੇ ਦਿਨ ਨਾਲੋਂ 0.3 ਡਿਗਰੀ ਘੱਟ ਰਿਹਾ। ਰਾਜ 'ਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 8 ਡਿਗਰੀ ਦਰਜ ਕੀਤਾ ਗਿਆ, ਜੋ ਸ਼ਿਮਲਾ ਅਤੇ ਧਰਮਸ਼ਾਲਾ ਦੇ ਤਾਪਮਾਨ ਦੇ ਬਰਾਬਰ ਹੈ।

ਮੌਸਮ ਵਿਗਿਆਨ ਕੇਂਦਰ ਮੁਤਾਬਕ ਅਗਲੇ 2 ਹਫ਼ਤਿਆਂ ਤੱਕ ਪੰਜਾਬ ਦਾ ਮੌਸਮ ਖੁਸ਼ਕ ਅਤੇ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ।

ਹਾਲਾਂਕਿ ਬੀਤੇ 24 ਘੰਟਿਆਂ ਵਿੱਚ ਪ੍ਰਦੂਸ਼ਣ ਦੇ ਪੱਧਰ 'ਚ ਥੋੜ੍ਹੀ ਕਮੀ ਆਈ ਹੈ ਅਤੇ ਹਵਾਵਾਂ ਦੀ ਦਿਸ਼ਾ ਬਦਲਣ ਨਾਲ ਰਾਹਤ ਮਿਲੀ ਹੈ, ਪ੍ਰਦੂਸ਼ਣ ਤੋਂ ਪੂਰੀ ਤਰ੍ਹਾਂ ਰਾਹਤ ਸਿਰਫ਼ ਬਾਰਿਸ਼ ਹੋਣ ਤੋਂ ਬਾਅਦ ਹੀ ਸੰਭਵ ਹੋ ਸਕੇਗੀ।

ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਵਿਚ ਮੌਸਮ ਖ਼ੁਸ਼ਕ ਰਹੇਗਾ।ਤਾ ਗਿਆ ਹੈ। ਸੂਬੇ ਵਿਚ ਮੌਸਮ ਖ਼ੁਸ਼ਕ ਰਹੇਗਾ।

ਇਸ ਹਫ਼ਤੇ 13 ਨਵੰਬਰ ਤੱਕ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ।

ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ 'ਚ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਸੂਬੇ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

ਪੰਜਾਬ ਵਿਚ ਸਵੇਰੇ ਸ਼ਾਮ ਨੂੰ ਠੰਡੀਆਂ ਹਾਵਾਵਾਂ ਦਾ ਅਸਰ ਨਜ਼ਰ ਆਉਣਾ ਵੀ ਸ਼ੁਰੂ ਹੋ ਗਿਆ ਹੈ, ਜਿਸ ਦਾ ਭਾਵ ਹੈ ਕਿ ਆਉਣ ਵਾਲੇ ਦਿਨ ਯਾਨੀ ਕਿ ਅਗਲੇ ਹਫ਼ਤੇ ਤੱਕ ਠੰਡ ਆਪਣਾ ਜ਼ੋਰ ਵਿਖਾ ਦੇਵੇਗੀ।